ਕੋਲਕਾਤਾ : ਟੀ.ਐਮ.ਸੀ. ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ’ਤੇ ਲੰਘੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਅੱਜ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਇੱਕ ਹੋਰ ਸੰਸਦ ਮੈਂਬਰ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ । ਸੰਸਦ ਮੈਂਬਰ ਕਲਿਆਣ ਬੈਨਰਜੀ ਚੰਡੀਤਲਾ ਪੁਲਿਸ ਸਟੇਸ਼ਨ ਵਿੱਚ ਮੰਗ ਪੱਤਰ ਸੌਂਪਣ ਜਾ ਰਹੇ ਸਨ। ਸਥਾਨਕ ਲੋਕਾਂ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਘੇਰ ਲਿਆ ਅਤੇ ਕਥਿਤ ਤੌਰ ‘ਤੇ ਉਨ੍ਹਾਂ ‘ਤੇ ਹਮਲਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕਿਆ ਅਤੇ ਉਨ੍ਹਾਂ ‘ਤੇ ਕਾਲੇ ਝੰਡੇ ਲਹਿਰਾਏ ਅਤੇ ਕਲਿਆਣ ਬੈਨਰਜੀ ਭੀੜ ਦਾ ਸਾਹਮਣਾ ਕਰਦੇ ਹੋਏ ਦਿਖਾਈ ਦਿੱਤੀ।
ਵੱਡੀ ਗਿਣਤੀ ’ਚ ਮੌਜੂਦ ਲੋਕ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਇਸੇ ਦੌਰਾਨ ਉਨ੍ਹਾਂ ਦੇ ਸਿਰ ’ਤੇ ਸੱਟ ਲੱਗੀ। ਜਿਸ ਤੋਂ ਥੋੜ੍ਹੀ ਦੇਰ ਬਾਅਦ ਕਲਿਆਣ ਬੈਨਰਜ਼ੀ ਜ਼ਮੀਨ ‘ਤੇ ਡਿੱਗ ਪਏ। ਹਮਲੇ ਤੋਂ ਬਾਅਦ ਕਲਿਆਣ ਬੈਨਰਜੀ ਨੂੰ ਜ਼ਮੀਨ ‘ਤੇ ਪਏ ਹੋਏ ਫ਼ੋਨ ’ਤੇ ਗੱਲ ਕਰਦੇ ਰਹੇ।
ਸੁਰੱਖਿਆ ਬਲਾਂ ਨੂੰ ਵੀ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ। ਇਸ ਦੌਰਾਨ ਟੀ.ਐਮ.ਸੀ. ਸਮਰਥਕਾਂ ਨੇ ਕਲਿਆਣ ਬੈਨਰਜੀ ਨੂੰ ਸੰਭਾਲਿਆ ਅਤੇ ਉਨ੍ਹਾਂ ਨੂੰ ਭੀੜ ਤੋਂ ਦੂਰ ਲਿਜਾਣ ਦੀ ਕੋਸ਼ਿਸ਼ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ ਕਲਿਆਣ ਬੈਨਰਜੀ ਨੇ ਕਿਹਾ ਕਿ ਮੈਂ ਇਕੱਲਾ ਆ ਰਿਹਾ ਸੀ। ਮੇਰੇ ਨਾਲ ਕੋਈ ਨਹੀਂ ਸੀ। ਭਾਜਪਾ ਮੈਂਬਰਾਂ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਅਤੇ ਮੇਰੇ ਸਿਰ ‘ਤੇ ਗੇਂਦ ਮਾਰੀ। ਮੇਰੇ ਸਿਰ ’ਚੋਂ ਖੂਨ ਵਹਿ ਰਿਹਾ ਹੈ। ਹੁਣ ਲੋਕ ਫੈਸਲਾ ਕਰਨਗੇ ਕਿ ਇਹ ਸਹੀ ਹੈ ਜਾਂ ਗਲਤ ਕਿ ਸੰਸਦ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।





