ਬਰਨਾਲਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਮਨਰੇਗਾ ਦਾ ਨਾਂ ਬਦਲ ਦਿੱਤਾ ਗਿਆ ਹੈ, ਉਸ ਸਬੰਧ ਵਿੱਚ ਵਿਸ਼ੇਸ਼ ਰੈਲੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ 1000 ਰੁਪਏ ਪ੍ਰਤੀ ਮਹੀਨਾ ਔਰਤਾਂ ਦੇ ਖਾਤੇ ਵਿੱਚ ਪਾਏ ਜਾਣਗੇ, ਪਰ ਅੱਜ ਚਾਰ ਸਾਲ ਹੋਣ ਦੇ ਬਾਵਜੂਦ ਵੀ ਔਰਤਾਂ ਦੇ ਖਾਤੇ ਵਿੱਚ ਪੈਸੇ ਨਹੀਂ ਪਾਏ ਗਏ ਅਤੇ ਹੁਣ ਚਾਰ ਸਾਲਾਂ ਦੇ 48 ਹਜ਼ਾਰ ਰੁਪਏ ਪਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਉਹ ਸਾਰੀਆਂ ਮੁਹਿੰਮਾਂ ਫੇਲ੍ਹ ਹੋ ਚੁੱਕੀਆਂ ਹਨ।





