ਧਰਮਕੋਟ : ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਰਹਿਣ ਵਾਲਾ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਉਸ ਨੂੰ ਲੈ ਕੇ ਏਜੰਟ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ। ਆਪਰੋਪੀਆਂ ’ਤੇ 43 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਅਮਰੀਕਾ 43 ਲੱਖ ਰੁਪਏ ਲੇ ਕੇ ਭੇਜਿਆ ਸੀ ਪਿਛਲੇ ਦਿਨੀਂ ਉਸ ਨੂੰ ਅਮਰੀਕਾ ਤੋਂ ਵਾਪਸ ਭੇਜ ਦਿੱਤਾ ਗਿਆ। ਜਿਸ ਨੂੰ ਲੈ ਕੇ ਅਸੀਂ 4 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ। ਜਿਸ ’ਚ ਜਸਵਿੰਦਰ ਸਿੰਘ ਉਰਫ਼ ਸੁੱਖ ਗਿੱਲ, ਤਲਵਿੰਦਰ ਸਿੰਘ, ਸੁਖਵਿੰਦਰ ਦਾ ਭਰਾ ਅਤੇ ਸੁਖਵਿੰਦਰ ਦੀ ਮਾਤਾ ਪ੍ਰੀਤਮ ਕੌਰ ਅਤੇ ਚੰਡੀਗੜ੍ਹ ਦਾ ਏਜੰਟ ਗੁਰਪ੍ਰੀਤ ਸਿੰਘ ਇਹਨਾਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਇਹਨਾਂ ਨੂੰ ਗਿਫ਼ਤਾਰ ਕਰ ਲਿਆ ਜਾਵੇਗਾ। ਉਥੇ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਵੱਲੋਂ ਆਪਣੀ ਡੇਢ ਕਿਲਾ ਜ਼ਮੀਨ ਅਤੇ ਇੱਕ ਘਰ ਨੂੰ ਗਹਿਣੇ ਰੱਖ ਕੇ ਇਹ 43 ਲੱਖ ਰੁਪਏ ਇਹਨਾਂ ਨੂੰ ਦਿੱਤੇ ਸਨ।






