ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ।
ਕੇਜਰੀਵਾਲ ਨੂੰ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਸ਼ਾਮ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ‘ਚ ਹੈ।