ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਐਨਕਾਊਂਟਰ ਦੌਰਾਨ ਦੋ ਸ਼ੂਟਰ ਕਾਬੂ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਦੌਰਾਨ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ ਵਿੱਚ ਮੌਜੂਦ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤਕਨੀਕੀ ਸਾਧਨਾਂ ਅਤੇ ਆਪਣੇ ਸੂਤਰਾਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਟਰੇਸ ਕੀਤਾ।

ਐਸਐਸਪੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਨੇ ਡੇਮੋ ਵਾਲੀ ਨਹਿਰ ਨੇੜੇ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਕੁਝ ਸਮੇਂ ਤੱਕ ਜਵਾਬੀ ਫਾਇਰਿੰਗ ਹੋਈ। ਆਪਣੇ ਬਚਾਅ ਲਈ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਗੋਲੀ ਹੀਰਾ ਸਿੰਘ ਨਾਮਕ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਮਨਦੀਪ ਸਿੰਘ ਉਰਫ਼ ਮੰਨਾ ਲਈ ਕੰਮ ਕਰਦੇ ਸਨ, ਜੋ ਯੂਰਪ ਤੋਂ ਆਪਣਾ ਗੈਂਗ ਚਲਾ ਰਿਹਾ ਹੈ।

ਪੁਲਿਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਇੱਕ .32 ਬੋਰ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤਾ ਹੈ। ਐਸਐਸਪੀ ਚਾਹਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਤੱਤਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਬਣਦੀ ਕਾਰਵਾਈ ਜਾਰੀ ਹੈ।

ਫਿਲਹਾਲ ਪੁਲਿਸ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਅਤੇ ਗੈਂਗ ਦੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋ ਸਕਦੇ ਹਨ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.