ਇਟਲੀ : ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ ਕੀਤਾ। ਮਹਾਨ ਤਪੱਸਵੀਂ ਧੰਨ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀ ਦੁਨੀਆਂ ਵਿਚ ਵੱਸਦੇ ਹਨ ਤੇ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਵਿਸ਼ਾਲ ਸਮਾਗਮ ਕਰਵਾਉਂਦੇ ਹਨ। ਇਟਲੀ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਰਾਜਾ ਸਾਹਿਬ ਦੀ ਯਾਦ ਵਿਚ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ।
ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84 ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਕਰਵਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਕ ਹੋਕੇ ਰਾਜਾ ਸਾਹਿਬ ਜੀ ਦੀ ਯਾਦ ਵਿਚ ਹੋ ਰਹੇ ਸਮਾਗਮ ਵਿੱਚ ਹਾਜ਼ਰੀ ਭਰੀ।
ਇਸ ਸਮਾਗਮ ਵਿਚ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਬਰਸੀ ਸਮਾਗਮ ਦੇ ਦੀਵਾਨਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਗਈ। ਇਸ ਉਪਰੰਤ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਜੱਥੇ ਵਲੋਂ ਢਾਡੀ ਵਾਰਾਂ ਨਾਲ ਰਾਜਾ ਸਾਹਿਬ ਦੇ ਜੀਵਨ ਦੀਆਂ ਵਿਚਾਰਾਂ ਕੀਤੀਆਂ ਗਈ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਉਹਨਾਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਵਲੋਂ ਜਥਿਆਂ ਅਤੇ ਆਈਆਂ ਸੰਗਤਾਂ ਨੂੰ ਜੀ ਆਇਆ ਗਿਆ ਅਤੇ ਜੱਥੇ ਅਤੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਅਤੁੱਟ ਲੰਗਰ ਵਰਤਾਏ ਗਏ।