ਕਲਯੁੱਗੀ ਪੁੱਤ ਨੇ ਆਪਣੀ ਹੀ ਮਾਂ ਦਾ ਕੀਤਾ ਕਤਲ, ਕਤਲ ਤੋਂ ਬਾਅਦ ਘਰ ਵਿਚ ਹੀ ਦੱਬੀ ਲਾਸ਼

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਵਿਚ ਇੱਕ ਕਲਯੁਗੀ ਪੁੱਤ ਵੱਲੋਂ ਕਥਿਤ ਤੌਰ ਉੱਤੇ ਆਪਣੀ ਹੀ ਬਜ਼ੁਰਗ ਮਾਂ ਦਾ ਕਤਲ ਕਰ ਦੇਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਨਜ਼ਦੀਕੀ ਬਲਬੀਰ ਸਿੰਘ ਨੇ ਦੱਸਿਆ ਕਿ ਤੜਕਸਾਰ ਗਲੀ ਵਿੱਚ ਰੌਲਾ ਪੈ ਰਿਹਾ ਸੀ ਕਿ ਸਵਿੰਦਰ ਸਿੰਘ ਵੱਲੋਂ ਆਪਣੀ ਮਾਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਘਰ ਵਿੱਚ ਹੀ ਨੱਪ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਕਥਿਤ ਮੁਲਜ਼ਮ ਦਿਮਾਗੀ ਦੌਰ ਉੱਤੇ ਠੀਕ ਨਹੀਂ ਹੈ। ਉਹਨਾਂ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਅਤੇ ਉਹਨਾਂ ਵੱਲੋਂ ਵਿਹੜੇ ਵਿੱਚ ਮਾਰ ਕੇ ਨੱਪੀ ਗਈ ਬਜ਼ੁਰਗ ਔਰਤ ਦੀ ਲਾਸ਼ ਨੂੰ ਬਰਾਮਦ ਕਰਕੇ ਕਥਿਤ ਮੁਲਜ਼ਮ ਨੂੰ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਖਲਚੀਆਂ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਰਣਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨੂੰ ਮਿਲਣ ਆਏ ਸਨ। ਰਾਤ ਨੂੰ ਉਹ ਦੋਨੋਂ ਅਲੱਗ-ਅਲੱਗ ਕਮਰਿਆਂ ਵਿਚ ਸੌ ਗਏ।

ਜਿਸ ਤੋਂ ਬਾਅਦ ਤੜਕੇ ਉਸ ਦੇ ਮਾਂ ਦੇ ਚੀਕਣ ਦੀ ਆਵਾਜ਼ ਆਈ ਤਾਂ ਉਸ ਨੇ ਦੇਖਿਆ ਕਿ ਉਸ ਦਾ ਭਰਾ ਸਵਿੰਦਰ ਸਿੰਘ ਉਸ ਦੀ ਮਾਂ ਨੂੰ ਮਧੋਲ ਰਿਹਾ ਸੀ। ਜਿਸ ਦੌਰਾਨ ਕਥਿਤ ਤੌਰ ‘ਤੇ ਉਸ ਦੀ ਮਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਜਦੋਂ ਉਹਨਾਂ ਦੇਖਿਆ ਤਾਂ ਸਵਿੰਦਰ ਸਿੰਘ ਵੱਲੋਂ ਉਸ ਦੀ ਮਾਤਾ ਨੂੰ ਮਾਰਨ ਤੋਂ ਬਾਅਦ ਲਾਸ਼ ਨੂੰ ਵਿਹੜੇ ਵਿੱਚ ਮਿੱਟੀ ਅਤੇ ਪੱਤਿਆਂ ਦੇ ਵਿੱਚ ਦੱਬ ਕੇ ਲਕੋਣ ਦੀ ਕੋਸ਼ਿਸ਼ ਕੀਤੀ ਗਈ।

ਉਹਨਾਂ ਦੱਸਿਆ ਇਹ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ਉੱਤੇ ਪਹੁੰਚ ਕੇ ਪੁਲਿਸ ਪਾਰਟੀ ਵੱਲੋਂ ਮੇਰੇ ਮਾਤਾ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਨਾਲ ਹੀ ਕਥਿਤ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਸਬੰਧੀ ਮੁਲਜ਼ਮ ਖਿਲਾਫ ਥਾਣਾ ਖਲਚੀਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.