ਜਲੰਧਰ : ਰੋਡਰੇਜ ਮਾਮਲੇ ਵਿਚੋਂ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ। ਜ਼ਿਕਰਯੋਗ ਹੈ ਕਿ ਜਦੋਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਸਨ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਨਹੀਂ ਕਰ ਸਕੇ ਸਨ। ਇਸ ਮੌਕੇ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਪਰਗਟ ਸਿੰਘ ਬਾਬਾ ਹੈਨਰੀ, ਡਾ. ਨਵਜੋਤ ਸਿੰਘ ਦਹੀਆ ਵੀ ਮੌਜੂਦ ਹਨ |