ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ, ਕੇਂਦਰ ਸਰਕਾਰ ਨੇ ਐਮ.ਐਸ.ਪੀ ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ, ਦੇਸ਼ ਦਾ ਕਿਸਾਨ ਅੱਜ ਵੀ ਸਾਰਿਆਂ ਦੇ ਨਾਲ ਰੋਸ ਪ੍ਰਦਰਸ਼ਨ ਕਰ ਰਿਹਾ ਹੈ।
ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੋਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ ਦੇ ਸਾਰੇ ਆਗੂ ਬਹੁਤ ਚਿੰਤਤ ਹਨ ਕਿਉਂਕਿ ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ। ਭਲਕੇ ਦੁਪਹਿਰ 1 ਵਜੇ SKM ਦੇ ਕੁਝ ਆਗੂ ਖਨੌਰੀ ਬਾਰਡਰ ‘ਤੇ ਜਾਣਗੇ। ਜਿਨ੍ਹਾਂ ’ਚ ਮੇਰੇ ਸਮੇਤ ਹਰਿੰਦਰ ਸਿੰਘ ਲੱਖੋਵਾਲ, ਰਤਨਮਾਨ ਅਤੇ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਣਗੀਆਂ । ’’