ਬਠਿੰਡਾ : ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਤਿੰਨ ਕੈਦੀਆਂ ਵਿਚ ਲੜਾਈ ਹੋ ਗਈ ਜਿਸ ਵਿਚ ਤਿੰਨਾਂ ਨੇ ਹਮਲਾ ਕਰ ਕੇ ਇਕ ਦੂਜੇ ਨੂੰ ਜ਼ਖਮੀ ਕਰ ਦਿੱਤਾ। ਤਿੰਨਾਂ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਦਾਖਲ ਕਰਵਾਇਆ ਗਿਆ।
ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਤਿੰਨਾਂ ਕੈਦੀਆਂ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਂਟ ਥਾਣੇ ਨੂੰ ਸ਼ਿਕਾਇਤ ਦਿੰਦੇ ਹੋਏ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਨੇ ਦੱਸਿਆ ਕਿ ਕੈਦੀ ਪਰਮਜੀਤ ਸਿੰਘ ਵਾਸੀ ਪਿੰਡ ਮਾਣਕੇ ਵਾਲਾ, ਕੈਦੀ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਾਨਸਾ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਮੌੜ ਕਲਾਂ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਹਨ। 8 ਦਸੰਬਰ 2022 ਨੂੰ ਉਕਤ ਤਿੰਨ ਕੈਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਲੜ ਪਏ ਅਤੇ ਇਕ ਦੂਜੇ ਨੂੰ ਜ਼ਖਮੀ ਕਰ ਦਿੱਤਾ। ਜਿਸਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ