ਜਲੰਧਰ: ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਸੀਟ ‘ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੁਰਜੀਤ ਕੌਰ। ਇਸ ਸੀਟ ‘ਤੇ 1,71,963 ਵੋਟਰ ਹਨ।
ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮਾਡਲ ਹਾਊਸ ਵਿਖੇ ਮਾਤਾ ਰਾਣੀ ਚੌਕ ਨੇੜਲੇ ਪਾਰਕ ਦੇ ਬਾਹਰ ਲਁਗੇ ਪਾਰਟੀ ਦੇ ਪੋਲਿੰਗ ਬੂਥ ਉਪਰ ਵਰਕਰਾਂ ਨੂੰ ਮਿਲਦੇ ਹੋਏ।
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 1 ਵਜੇ ਤਕ 34.04 ਫੀਸਦੀ ਵੋਟਿੰਗ ਹੋਈ
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਵੇਰੇ 11 ਵਜੇ ਤਕ 23.04 ਫੀਸਦੀ ਵੋਟਿੰਗ ਹੋਈ
ਪ੍ਰਸ਼ਾਸਨ ਵੱਲੋਂ ਵੋਟਾਂ ਪੈਣ ਦੀ ਪ੍ਰਕਿਰਿਆ ਉਤੇ ਪੂਰੀ ਨਜਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਖੁਦ ਬੂਥਾਂ ਦਾ ਦੌਰਾ ਕਰਕੇ ਵੋਟ ਪ੍ਰਕਿਰਿਆ ਦੇਖ ਰਹੇ ਹਨ। ਜਾਣਕਾਰੀ ਮੁਤਾਬਕ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਮੁਤਾਬਕ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਿਹਾ ਹੈ।