ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ: 04-ਜਲੰਧਰ (ਐਸ.ਸੀ.) ਸੰਸਦੀ ਹਲਕੇ ਲਈ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਮੰਗਲਵਾਰ ਨੂੰ ਸਥਾਨਕ ਡੀਏਸੀ ਵਿਖੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਸ਼੍ਰੋਮਣੀ ਅਕਾਲੀ ਦਲ-ਬਸਪਾ) ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਜ਼ਿਕਰਯੋਗ ਹੈ ਕਿ 20 ਅਪ੍ਰੈਲ ਨੂੰ ਨਾਮਜ਼ਦਗੀ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ। ਹਾਲਾਂਕਿ ਹੁਣ ਤਕ ਵੱਡੀਆਂ ਸਿਆਸੀ ਪਾਰਟੀਆਂ ਦੇ ਸਾਰੇ ਉਮੀਦਵਾਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਭਾਜਪਾ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਕਾਗਜ਼ ਭਰੇ ਸੀ।