ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਜੀਠਾ ਤੋਂ ਪ੍ਰੈਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਨੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਮਜੀਠਾ ’ਚ 15 ਮੌਤਾਂ ਹੋਣ ’ਤੇ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਨਕਲੀ ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਮੁਲਜ਼ਮਾਂ ’ਤੇ ਸਖ਼ਤ ਤੋਂ ਸਖ਼ਤ ਕਰਵਾਈ ਕੀਤੀ ਜਾਵੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ। ਦੱਸ ਦੇਈਏ ਕਿ ਇਹ ਮ੍ਰਿਤਕ ਭੱਠੇ ’ਤੇ ਮਜ਼ਦੂਰੀ ਕਰਦੇ ਸਨ ।