ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਵਾਪਰੇ ਬੱਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ । ਮੈਂ ਉਨ੍ਹਾਂ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਹਾਦਸੇ ਦੌਰਾਨ ਆਪਣੇ ਨੇੜਲੇ ਅਤੇ ਪਿਆਰੇ ਲੋਕਾਂ ਨੂੰ ਗੁਆ ਦਿੱਤਾ ਹੈ । ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਵੀ ਪ੍ਰਾਰਥਨਾ ਕਰਦਾ ਹਾਂ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।





