ਤਰਨ ਤਾਰਨ ਵਿਖੇ ਗੁਰਦੁਆਰਾ ਸਾਂਝੀਵਾਲ ਦੇ ਬਾਹਰ ਗੁਟਕਾ ਸਾਹਿਬ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਤਰਨ ਤਾਰਨ : ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਬੇਸ਼ੱਕ ਪੰਜਾਬ ਸ਼ਰਾਰਤੀ ਅਨਸਰਾਂ ਖਿਲਾਫ਼ ਕਈ ਸਿਕੰਜੇ ਕੱਸੇ ਹੋਏ ਹਨ ਪਰੰਤੂ ਫਿਰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

 ਹੁਣ ਫਿਰ ਬੇਅਦਬੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਰਨ ਦੇ ਮਹੱਲਾ ਨਾਨਕਸਰ ਦੇ ਗੁਰਦੁਆਰਾ ਸਾਹਿਬ ਸਾਂਝੀਵਾਲ ਦੇ ਬਾਹਰ ਗੁਟਕਾ ਸਾਹਿਬ ਦੇ ਸਾੜੇ ਗਏ ਅੰਗ ਮਿਲੇ ਹਨ।

 ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਨਜ਼ਦੀਕੀ ਲੋਕਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਹਰਕਤ ਹੈ। ਉਥੇ ਹੀ ਉਹਨਾਂ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਫਿਲਹਾਲ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.