ਲੁਧਿਆਣਾ: ਲੁਧਿਆਣਾ-ਦਿੱਲੀ ਹਾਈਵੇਅ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਰਾਹਗੀਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਅਧਖੜ੍ਹ ਉਮਰ ਦੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਢੰਡਾਰੀ ਕਲਾਂ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੇ ਦੱਸਿਆ ਕੇ ਤੜਕੇ ਚਾਰ ਵਜੇ ਦੇ ਕਰੀਬ ਉਹ ਸਰਵਿਸ ਰੋਡ ਨੇੜੇ ਐਸਬੀਆਈ ਬੈਂਕ ਦੇ ਕੋਲ ਸੈਰ ਕਰ ਰਹੇ ਸਨ। ਇਸੇ ਦੌਰਾਨ ਇਕ ਤੇਜ਼ ਰਫਤਾਰ ਵਾਹਨ ਨੇ ਲੁਧਿਆਣਾ-ਦਿੱਲੀ ਹਾਈਵੇ ਦੀ ਮੇਨ ਸੜਕ ਪਾਰ ਕਰ ਰਹੇ ਇੱਕ ਰਾਹਗੀਰ ਨੂੰ ਟੱਕਰ ਮਾਰ ਦਿੱਤੀ । ਹਾਦਸਾ ਇਸ ਕਦਰ ਭਿਆਨਕ ਸੀ ਕਿ ਰਾਹਗੀਰ ਦੀ ਥਾਂ ‘ਤੇ ਹੀ ਮੌਤ ਹੋ ਗਈ। ਸੁਖਦੇਵ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਰਖਵਾਇਆ। ਜਾਂਚ ਅਧਿਕਾਰੀ ਗੁਰਮੁਖ ਸਿੰਘ ਦਾ ਕਹਿਣਾ ਹੈ ਕਿ 72 ਘੰਟੇ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਸੁਖਦੇਵ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।






