ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ : ਸੁਖਬੀਰ ਬਾਦਲ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬੁਧਵਾਰ ਨੂੰ ਸਨੌਰ ਤੇ ਘਨੌਰ ਵਿਖੇ ਪੁੱਜੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਇਸ ਵਾਰ ਚੋਣ ਮੈਦਾਨ ਵਿਚ ਨਾ ਉੱਤਰਣ ਦੀਆਂ ਕਨਸੋਆਂ ਤੋਂ ਬਾਅਦ ਪਟਿਆਲਾ ਹਲਕੇ ਤੋਂ ਬਾਹਰਲੇ ਉਮੀਦਵਾਰ ਨੂੰ ਟਿਕਟ ਦੇਣ ਦੀ ਸੰਭਾਵਨਾ ਹੈ। ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਵਿਚ ਅਕਾਲੀ ਆਗੂ ਐੱਨਕੇ ਸ਼ਰਮਾ ਪੂਰੀ ਤਰ੍ਹਾਂ ਸਰਗਰਮ ਰਹੇ। ਜੀਰਕਪੁਰ ਕੋਲ ਲੋਹਗੜ੍ਹ ਪਿੰਡ ਨਾਲ ਸਬੰਧਤ ਸ਼ਰਮਾ ਅਕਾਲੀ ਦਲ ਵਿਚ ਕੈਪਟਨ ਕੰਵਲਜੀਤ ਸਿੰਘ ਨਾਲ ਸਰਗਰਮ ਹੋਏ। 2012 ਵਿਚ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜੀ ਤੇ ਜਿੱਤ ਹਾਸਿਲ ਕੀਤੀ ਤੇ ਫਿਰ 2017 ਵਿਚ ਵੀ ਵਿਧਾਇਕ ਬਣੇ ਪਰ 2022 ਵਿਚ ਅਸਫਲ ਰਹੇ। ਇਸ ਲੋਕ ਸਭਾ ਚੋਣ ਵਿਚ ਐੱਨ.ਕੇ ਸ਼ਰਮਾ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਦਲ ਦਾ ਉਮੀਦਵਾਰ ਬਨਾਉਣ ਦੀ ਵੀ ਚਰਚਾ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.