ਦਿੱਲੀ : ਚੋਣ ਕਮਿਸ਼ਨ ਵੱਲੋਂ ਦਿੱਲੀ ‘ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਨੇ ਅੱਜ ਦੁਪਹਿਰ 2 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ। ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ।






