ਨਵੀਂ ਦਿੱਲੀ 17 ਮਾਰਚ (ਏਜੰਸੀਆਂ): ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਹੁਣ ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ।ਹੁਣ ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਈਡੀ ਨੇ ਨੌਵਾਂ ਨੋਟਿਸ ਭੇਜਿਆ ਹੈ।
ਇਹ ਈਡੀ ਦਾ ਨੌਵਾਂ ਨੋਟਿਸ ਹੈ ਅਤੇ ਦਿੱਲੀ ਜਲ ਬੋਰਡ ਮਾਮਲੇ ਵਿੱਚ ਇਹ ਪਹਿਲਾ ਨੋਟਿਸ ਹੈ। ਨਾਲ ਹੀ ਮਾਮਲੇ ਦੀ ਜਾਂਚ ਲਈ ਉਸ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਈਡੀ ‘ਤੇ ਇਲਜ਼ਾਮ ਲਗਾਇਆ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਈਡੀ ਨੇ ਹੁਣ ਤੱਕ ਅੱਠ ਸੰਮਨ ਕੀਤੇ ਜਾਰੀ
ਜ਼ਿਕਰਯੋਗ ਹੈ ਕਿ ਈਡੀ ਨੇ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਲਈ ਹੁਣ ਤੱਕ ਅੱਠ ਸੰਮਨ ਜਾਰੀ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਹੁਣ ਤੱਕ ਹਰ ਵਾਰ ਈਡੀ ਦੇ ਸੰਮਨ ਨੂੰ ਨਜ਼ਰਅੰਦਾਜ਼ ਕੀਤਾ ਹੈ।
ED ਨੇ ਅਰਵਿੰਦ ਕੇਜਰੀਵਾਲ ਖਿਲਾਫ ਖੋਲ੍ਹਿਆ ਨਵਾਂ ਕੇਸ, AAP ਨੇ ਕਿਹਾ- ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼
ਦਿੱਲੀ ਸ਼ਰਾਬ ਘੁਟਾਲਾ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, 15,000 ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਮਿਲੀ ਜ਼ਮਾਨਤ
ਈਡੀ ਦੀ ਪਹਿਲੀ ਸ਼ਿਕਾਇਤ ‘ਤੇ ਏਸੀਐੱਮਐੱਮ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ 7 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਪਹਿਲਾ ਸੰਮਨ ਜਾਰੀ ਕੀਤਾ ਸੀ। 17 ਫਰਵਰੀ ਨੂੰ ਕੇਜਰੀਵਾਲ ਨੇ ਬਜਟ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਨਿੱਜੀ ਤੌਰ ‘ਤੇ ਪੇਸ਼ ਹੋਣ ਤੋਂ ਛੋਟ ਮੰਗੀ ਸੀ ਅਤੇ ਕਿਹਾ ਸੀ ਕਿ ਉਹ 16 ਮਾਰਚ ਨੂੰ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ ਹੋਣਗੇ।
ਪਤਾ ਲੱਗਾ ਹੈ ਕਿ ਕਈ ਸੰਮਨਾਂ ਦੇ ਬਾਅਦ ਵੀ ਕੇਜਰੀਵਾਲ ਦੇ ਸਾਹਮਣੇ ਪੇਸ਼ ਨਾ ਹੋਣ ‘ਤੇ ਈਡੀ ਨੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੂਜੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ‘ਤੇ 7 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਈਡੀ ਨੇ ਹੁਣ ਤੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਅੱਠ ਸੰਮਨ ਜਾਰੀ ਕੀਤੇ ਹਨ।