ਪਟਿਆਲਾ : ਅੱਜ ਪੰਜਾਬ ਜੇਲ ਟਰੇਨਿੰਗ ਸਕੂਲ ਪਟਿਆਲਾ ਵਿਖੇ ਜੇਲ੍ਹ ਵਿਭਾਗ ਦੇ ਬੈਚ ਨੰਬਰ 97 ਦੇ ਕੁੱਲ 132 ਵਾਰਡਰਜ਼ ਅਤੇ 04 ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ ਹੋਈ। ਇਸ ਪਾਸਿੰਗ ਆਊਟ ਪਰੇਡ ਸਮਾਰੋਹ ਮੌਕੇ, ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ. ਜਿਹਨਾਂ ਨੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਪਰਡ ਦਾ ਨਿਰੀਖਣ ਕੀਤਾ।