ਲੁਧਿਆਣਾ : ਅੱਜ ਪੰਜਾਬ ਦੇ ਮਹਾਨ ਸ਼ਾਇਰ, ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ ਸੁਰਜੀਤ ਪਾਤਰ ਜੀ ਨੂੰ ਅੰਤਮ ਵਿਦਾਇਗੀ ਦਿੱਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਕਿਹਾ ਕਿ, ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ…ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ…
ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ…