ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜ ਗਏ ਹਨ। ਉਹਨਾਂ ਨੇ ਅਕਾਲੀ ਦਲ ਦੇ ਦਫਤਰ ਪੁੱਜ ਕੇ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਬਾਦਲ ਦੀ ਦੇਹ ਨੂੰ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਦੇ ਕੇਸਰੀ ਝੰਡੇ ਵਿਚ ਲਪੇਟ ਕੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ। ਵਿਰਾਗਮਈ ਕੀਰਤਨ ਦੀ ਅਰਦਾਸ ਉਪਰੰਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਉਹਨਾਂ ਦੇ ਜੱਦੀ ਪਿੰਡ ਬਾਦਲ ਨੂੰ ਰਵਾਨਾ ਕੀਤੀ।
ਲੋਕ ਗਾਇਕ ਗੁਰਦਾਸ ਮਾਨ ਵੀ ਸਮਾਗਮ ‘ਚ ਪੁੱਜੇ ਹਨ।
ਪ੍ਰਧਾਨ ਮੰਤਰੀ ਸ਼ਰਧਾਂਜਲੀ ਦੇਣ ਤੋਂ ਬਾਅਦ ਕਰੀਬ ਪੰਜ ਮਿੰਟ ਰੁਕੇ ਤੇ ਚਲੇ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪ੍ਰਧਾਨ ਮੰਤਰੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਨ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਪੁੱਜੇ ਹਨ


ਭਾਜਪਾ ਆਗੂ ਤੇ ਬਾਦਲ ਸਰਕਾਰ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਹੇ ਸੁਨੀਲ ਜਾਖੜ ਵੀ ਬਾਦਲ ਨੂੰ ਸਰਧਾਂਜਲੀ ਦੇਣ ਪੁੱਜੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਧਾਮੀ ਵੀ ਬਾਦਲ ਨੂੰ ਸਰਧਾਂਜਲੀ ਦੇਣ ਪੁੱਜੇ। ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਬੇਟੇ ਤੇ ਸਾਬਕਾ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੀ ਪੁੱਜੇ।ਸਾਬਕਾ ਮੁੱਖ ਮੰਤਰੀ ਹਰਿਆਣਾ ਓਮ ਪ੍ਰਕਾਸ਼ ਚੋਟਾਲਾ ਆਪਣੇ ਰੰਗਲੇ ਸੱਜਣ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ।ਚੋਟਾਲਾ ਤੇ ਬਾਦਲ ਦੀ ਬਹੁਤ ਪੱਕੀ ਦੋਸਤੀ ਸੀ…ਚੋਟਾਲਾ ਤੇ ਬਾਦਲ ਪਰਵਾਰ ਦੇ ਰਾਜਨੀਤੀ ਤੋਂ ਇਲਾਵਾ ਘਰੇਲੂ ਸਬੰਧ ਵੀ ਹਨ।ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਡਾਲ ਵਿਚ ਪੁੱਜੇ।
ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਵੀ ਬਾਦਲ ਨੂੰ ਸਰਧਾਂਜਲੀ ਦੇਣ ਪੁੱਜੇ।
ਵੱਡੀ ਗਿਣਤੀ ਵਿਚ ਅਕਾਲੀ ਆਗੂ ਵਰਕਰ ਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਹੋਏ ਹਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਲਾਲ ਸਿੰਘ ਵੀ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ ਹਨ।
ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੀ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਦਲ ਦੀ ਮੌਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ। ਉਹਨਾਂ ਦੀ ਮੌਤ ਨਾਲ ਅਕਾਲੀ ਦਲ ਲਈ ਵੱਡਾ ਘਾਟਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਦਲ ਹੀ ਉਹਨਾਂ ਨੂੰ ਸਿਆਸਤ ਵਿਚ ਲੈ ਕੇ ਆਏ ਸਨ। ਉਹਨਾਂ ਕਿਹਾ ਕਿ ਬਾਦਲ ਸਹਿਣਸ਼ੀਲਤਾ ਦੇ ਪੁੰਜ ਸਨ।
ਗੁਲਜਾਰ ਸਿੰਘ ਰਾਣੀਕੇ ਨੇ ਕਿਹਾ ਕਿ ਬਾਦਲ ਸਾਹਿਬ ਨੇ ਹਮੇਸ਼ਾਂ ਸਮੁੱਚੀ ਲੋਕਾਈ ਦਾ ਭਲਾ ਸੋਚਿਆ ਹੈ। ਬਾਦਲ ਨੇ ਹਮੇਸ਼ਾਂ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਕੇਂਦਰ ਅੱਗੇ ਰੱਖਿਆ ਹੈ।ਇਸ ਤੋਂ ਬਾਅਦ ਦੁਪਹਿਰ ਬਾਅਦ ਲਾਸ਼ ਨੂੰ ਉਸ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ। ਉਨ੍ਹਾਂ ਦਾ ਸਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।