ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡੇ ਵੱਲੋਂ ਪਾਣੀ ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ । ਜਦੋਂ ਵੀ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਚਰਚਾ ਹੁੰਦੀ ਹੈ, ਅਸੀਂ ਕਹਿੰਦੇ ਹਾਂ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਪੰਜਾਬ ਦਾ ਜ਼ਿਆਦਾਤਰ ਹਿੱਸਾ ਡਾਰਕ ਜ਼ੋਨ ਵਿੱਚ ਹੈ । ਇਸ ਲਈ ਅਸੀਂ ਯਮੁਨਾ ਦੇ ਪਾਣੀ ਦੀ ਮੰਗ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਹੋਰ ਪਾਣੀ ਦੀ ਮੰਗ ਕਰ ਰਹੇ ਹਨ ਜਦਿਕ ਉਨ੍ਹਾਂ ਨੂੰ ਬਣਦੇ ਹਿੱਸੇ ਅਨੁਸਾਰ ਪਾਣੀ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਵੱਲੋਂ ਲਗਾਤਾਰ ਰੌਲਾ ਪਾਇਆ ਜਾ ਰਿਹਾ ਹੈ ਜਦਿਕ ਪੰਜਾਬ ਵੱਲੋਂ ਉਨ੍ਹਾਂ ਦੇ ਪਾਣੀ ਦੇ ਹਿੱਸੇ ’ਚ ਕੋਈ ਕਟੌਤੀ ਨਹੀਂ ਕੀਤੀ ਗਈ। ਬਲਿਕ ਪੰਜਾਬ ਨੇ ਆਪਣੇ ਹਿੱਸੇ ਦੇ ਪੂਰੇ ਪਾਣੀ ਦੀ ਵਰਤੋਂ ਪੰਜਾਬ ਨੇ ਆਪਣੇ ਖੇਤਾਂ ਦੀ ਸਿੰਚਾਈ ਲਈ ਕਰਨੀ ਸ਼ੁਰੂ ਕਰ ਦਿੱਤੀ ਹੈ ਜਦਕਿ ਪਹਿਲਾਂ ਉਨ੍ਹਾਂ ਨੂੰ ਪੰਜਾਬ ਦੇ ਹਿੱਸੇ ਦਾ ਵੀ ਪਾਣੀ ਜਾਈ ਜਾਂਦਾ ਸੀ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ 60 ਫੀਸਦੀ ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ ਸ਼ੁਰੂ ਕਰ ਦਿੱਤਾ। ਇਸੇ ਦੇ ਨਾਲ ਪੰਜਾਬ ਦੇ ਕਈ ਹਿੱਸਿਆਂ ’ਚ ਪਾਣੀ ਦੇ ਪੱਧਰ ’ਚ ਵੀ ਸੁਧਾਰ ਹੋਇ ਹੈ। ਅਸੀਂ ਇਹ ਮੁੱਦਾ ਸਦਨ ਵਿੱਚ ਵੀ ਉਠਾਇਆ। ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੇ ਬਦਲ ਦੀ ਲੋੜ ਹੈ । ਸਰਕਾਰ ਨੂੰ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਲਾਭ ਹੋ ਸਕੇ।
ਪ੍ਰਤਾਪ ਬਾਜਵਾ ਦੇ ਬਿਆਨ ਬਾਰੇ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਨਿੰਦਣਯੋਗ ਹੈ। ਇਹ ਉਨ੍ਹਾਂ ਦਾ ਪਹਿਲਾ ਬਿਆਨ ਨਹੀਂ ਹੈ, ਉਹ ਪਹਿਲਾਂ ਵੀ ਅਜਿਹੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਦੇ ਅਜਿਹੇ ਬਿਆਨਾਂ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਦਲਿਤ ਭਾਈਚਾਰੇ ਨਾਲ ਕਿੰਨੀ ਨਫ਼ਰਤ ਕਰਦੀ ਹੈ। ਮੀਤ ਹੇਅਰ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਲੋਕਾਂ ਨੇ ਚੁਣ ਕੇ ਵਿਧਾਇਕ ਬਣਾਇਆ ਹੈ ਉਸੇ ਤਰ੍ਹਾਂ ਹਰਭਜਨ ਸਿੰਘ ਈ.ਟੀ.ਓ ਨੂੰ ਵੀ ਲੋਕਾਂ ਨੇ ਚੁਣਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਨੂੰ ਮੰਤਰੀ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਈ.ਟੀ.ਓ. ਦੇ ਪਿਤਾ ਇੱਕ ਬੈਂਡ ਮੈਂਬਰ ਸਨ ਪਰ ਇਸ ਦੇ ਬਾਵਜੂਦ ਵੀ ਈ.ਟੀ.ਓ.ਪੀਸੀਐਸ ਅਫਸਰ ਬਣੇ, ਅਤੇ ਫਿਰ ਉਨ੍ਹਾਂ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਪਰ ਉਹ ਹਾਰ ਗਏ, ਪਰ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਅਤੇ ਪਾਰਟੀ ਲਈ ਕੰਮ ਕਰਦੇ ਰਹੇ । ਜੰਡਿਆਲਾ ਗੁਰੂ ਦੇ ਲੋਕਾਂ ਨੇ ਉਨ੍ਹਾਂ ਨੂੰ ਜਿਤਾਇਆ ਅਤੇ ਉਹ ਐਮ.ਐਲ.ਏ. ਬਣੇ, ਉਹ ਇੱਕ ਇਮਾਨਦਾਰ ਅਤੇ ਚੰਗਾ ਆਦਮੀ ਹੈ, ਪਰ ਉਹ ਬਦਕਿਸਮਤ ਹੈ ਕਿ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਵਜਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਹੈ ਕਿ ਉਨ੍ਹਾਂ ਦਾ ਗਲਾ ਘੁੱਟ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਦੇ ਵੀ ਕਿਸੇ ਅਮੀਰ ਵਿਅਕਤੀ ਨੂੰ ਇਹ ਨਹੀਂ ਕਿਹਾ, ਪਰ ਉਹ ਇਹ ਸਿਰਫ਼ ਗਰੀਬਾਂ ਨੂੰ ਕਹਿੰਦੇ ਹਨ।
ਐਸ.ਸੀ. ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ ਅਤੇ ਇਹ ਉਨ੍ਹਾਂ ਦਾ ਹੱਕ ਸੀ । ਬਾਜਵਾ ਆਪਣੀ ਸੋਚ ਨਹੀਂ ਬਦਲ ਸਕਦੇ; ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਹ ਅਜੇ ਵੀ ਉਹੀ ਗੱਲਾਂ ਕਹਿ ਰਹੇ ਹਨ। ਕਿਸੇ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਦੁਬਾਰਾ ਚਾਹ ਵੇਚਣ ਲਈ ਮਜਬੂਰ ਕੀਤਾ ਜਾਵੇਗਾ । ਉਨ੍ਹਾਂ ਦੀ ਮਾਨਸਿਕਤਾ ਪੇਸ਼ਿਆਂ ਵਿੱਚ ਫਰਕ ਕਰਨ ਦੀ ਹੈ।
ਸਦਨ ਕੰਮ ਨਹੀਂ ਕਰ ਰਿਹਾ ਅਤੇ ਉਸ ਨੇ ਦੇਸ਼ ਦੇ ਕਿਸਾਨਾਂ ਨੂੰ ਵੇਚ ਦਿੱਤਾ ਹੈ। ਅਮਰੀਕਾ ਉਸ ਦੀ ਬਾਂਹ ਮਰੋੜ ਰਿਹਾ ਹੈ। ਸਪੀਕਰ ਕਹਿੰਦਾ ਹੈ ਕਿ ਪ੍ਰਧਾਨ ਮੰਤਰੀ ਸਦਨ ਵਿੱਚ ਖ਼ਤਰੇ ਵਿੱਚ ਹੈ। ਉਸ ਨੇ ਪੂਰੀ ਦੁਨੀਆ ਦੇ ਸਾਹਮਣੇ ਸਾਡੇ ਲੋਕਤੰਤਰ ਨੂੰ ਅਪਮਾਨਿਤ ਕੀਤਾ ਹੈ । ਇਸ ਲਈ ਅਸੀਂ ਇਸ ਅਵਿਸ਼ਵਾਸ ਪ੍ਰਸਤਾਵ ਦਾ ਸਮਰਥਨ ਕਰ ਰਹੇ ਹਾਂ। ਪਾਕਿਸਤਾਨ ਦਾ ਕੋਈ ਸਟੈਂਡ ਨਹੀਂ ਹੈ; ਖੇਡ ਨੂੰ ਇੱਕ ਖੇਡ ਵਾਂਗ ਹੀ ਰੱਖਿਆ ਜਾਣਾ ਚਾਹੀਦਾ ਹੈ। ਭਾਰਤੀ ਟੀਮ ਨੂੰ ਮੇਰੀਆਂ ਸ਼ੁਭਕਾਮਨਾਵਾਂ। ਭਾਰਤ ਮਜ਼ਬੂਤ ਹੈ।





