ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨਾਲ ਗਠਜੋੜ ‘ਤੇ ਨਹੀਂ ਬਣੀ ਗੱਲ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸੁਨੀਲ ਜਾਖੜ ਨੇ ਇਨ੍ਹਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਐਕਸ ‘ਤੇ ਜਾਰੀ ਵੀਡੀਓ ‘ਚ ਜਾਖੜ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰ ਸਾਹਿਬਾਨ ਦੀ ਰਾਏ ਜਾਣਨ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਪਾਰੀਆਂ, ਨੌਜਵਾਨਾਂ ਤੇ ਪੱਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ-ਭਾਜਪਾ ਗਠਜੋੜ ਸਬੰਧੀ ਕਿਆਸਅਰਾਈਆਂ ਨੂੰ ਵੀ ਵਿਰਾਮ ਲੱਗ ਗਿਆ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਹਿਨੁਮਾਈ ਹੇਠ ਕੀਤੇ ਹਨ, ਉਹ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦਾ ਇਕ-ਇਕ ਪੈਸਾ ਉਨ੍ਹਾਂ ਦੇ ਖਾਤਿਆਂ ‘ਚ ਇਕ ਹਫ਼ਤੇ ਦੇ ਅੰਦਰ ਪੁੱਜਾ। ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਸੁਰੱਖਿਆ ਤੇ ਸਰਹੱਦਾਂ ਦੀ ਮਜ਼ਬੂਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਇਹ ਫੈਸਲਾ ਲਿਆ ਹੈ।

ਕਾਂਗਰਸ ਕਰ ਰਹੀ ਸੀ ਗਠਜੋੜ ਦੀ ਉਡੀਕ

ਮੰਨਿਆ ਜਾ ਰਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗਠਜੋੜ ਨੂੰ ਲੈ ਕੇ ਅਕਾਲੀ ਦਲ ਨਾਲ ਗੱਲਬਾਤ ਕਰ ਰਹੇ ਹਨ। ਪਰ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਿਧਾਂਤਾਂ ਨੂੰ ਸਿਆਸਤ ਤੋਂ ਉੱਪਰ ਰੱਖ ਕੇ ਸਾਰਾ ਹਿਸਾਬ ਵਿਗਾੜ ਦਿੱਤਾ। ਦੂਜੇ ਪਾਸੇ ਕਾਂਗਰਸ ਵੀ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀ ਤਾਕ ‘ਚ ਸੀ। ਕਾਂਗਰਸ ਦੀ ਰਣਨੀਤੀ ਆਪਣੇ ਆਪ ਨੂੰ ਮਜ਼ਬੂਤ ​​ਵਿਰੋਧੀ ਵਜੋਂ ਪੇਸ਼ ਕਰਨ ਦੀ ਸੀ। ਕਾਂਗਰਸ ਦਾ ਮੰਨਣਾ ਹੈ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਹੁੰਦਾ ਤਾਂ ਗਠਜੋੜ ਦਾ ਸਾਹਮਣਾ ਕਰਨਾ ਪੈਂਦਾ। ਹੁਣ ਗਠਜੋੜ ਨੂੰ ਲੈ ਕੇ ਤਸਵੀਰ ਸਪੱਸ਼ਟ ਹੋ ਗਈ ਹੈ। ਅਜਿਹੇ ‘ਚ ਹੁਣ ਕਾਂਗਰਸ ਦਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.