ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾ ਸਾਂਝਾ ਆਪ੍ਰੇਸ਼ਨ, ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਲਦ ਹੀ ਡੀਜੀਪੀ ਪੰਜਾਬ ਦੋਸ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ।

ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸ ਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਇਹ ਨਸ਼ਾ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.