ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ। ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ ਕਰਨ ਤੋਂ ਬਾਅਦ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਜਾਵੇਗੀ।
ਜਥੇਦਾਰ ਇਕਬਾਲ ਸਿੰਘ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 2 ਘੰਟੇ ਮੀਟਿੰਗ ਹੋਣ ਮਗਰੋਂ ਫ਼ੈਸਲਾ ਲਿਆ ਗਿਆ।