ਫਤਿਹਗੜ੍ਹ ਸਾਹਿਬ ਤੋਂ ਗੁੰਮ ਹੋਇਆ ਬੱਚਾ ਅੰਮ੍ਰਿਤਸਰ ਮਿਲਿਆ 

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ 7 ਜੁਲਾਈ ਤੋਂ ਲਾਪਤਾ ਹੋਇਆ ਬੱਚਾ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਮਿਲਿਆ ਹੈ। ਅਮਲੋਹ ਪੁਲਿਸ ਬੱਚੇ ਦੀ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚ ਭਾਲ ਕਰ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਮਿਲੇ ਇਨਪੁਟ ‘ਤੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ। ਇਸ ਮਾਮਲੇ ’ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੱਚੇ ਨੂੰ ਅਗਵਾ ਕਰਨ ਦਾ ਕੇਸ ਦਰਜ ਕੀਤਾ ਸੀ।

ਅਮਲੋਹ ਦੇ ਪਿੰਡ ਅਲੀਪੁਰ ਸੰਦਲ ਵਾਸੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 7 ਜੁਲਾਈ ਨੂੰ ਉਸ ਦਾ ਲੜਕਾ ਜਸਕੀਰਤ ਸਿੰਘ (12) ਬਿਨਾਂ ਦੱਸੇ ਘਰੋਂ ਲਾਪਤਾ ਹੋ ਗਿਆ ਸੀ। ਜਿਸ ਤੋਂ ਬਾਅਦ ਬੱਚਾ ਘਰ ਵਾਪਸ ਨਹੀਂ ਆਇਆ। ਉਨ੍ਹਾਂ ਸ਼ੱਕ ਜਤਾਇਆ ਕਿ ਬੱਚੇ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਇਸ ਮਗਰੋਂ ਥਾਣਾ ਅਮਲੋਹ ਵਿਚ ਕੇਸ ਦਰਜ ਕੀਤਾ ਗਿਆ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੂੰ ਵਾਇਰਲੈੱਸ ਅਤੇ ਸੋਸ਼ਲ ਮੀਡੀਆ ਰਾਹੀਂ ਸੂਚਨਾ ਦਿੱਤੀ ਗਈ।

ਇਸ ਸਬੰਧੀ ਅਮਲੋਹ ਥਾਣੇ ਦੇ ਐਸਐਚਓ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਬੱਚੇ ਦੀ ਭਾਲ ਵਿਚ ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਸੰਪਰਕ ਵਿੱਚ ਹਨ। ਇਸ ਦੌਰਾਨ ਉਸ ਨੇ ਬੱਚੇ ਦੀ ਫੋਟੋ ਹਰਿਮੰਦਰ ਸਾਹਿਬ ਪੁਲਿਸ ਚੌਕੀ ਵਿਚ ਤਾਇਨਾਤ ਆਪਣੇ ਇੱਕ ਸਾਥੀ ਨੂੰ ਭੇਜ ਦਿੱਤੀ। ਜਿਸ ਤੋਂ ਬਾਅਦ ਸੂਚਨਾ ਮਿਲੀ ਕਿ ਬੱਚਾ ਦਰਬਾਰ ਸਾਹਿਬ ‘ਚ ਲੰਗਰ ਛੱਕ ਰਿਹਾ ਸੀ। ਉਥੋਂ ਬੱਚੇ ਨੂੰ ਬਰਾਮਦ ਕਰ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.