ਫ਼ਤਿਹਗੜ੍ਹ ਚੂੜੀਆਂ-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਫ਼ਤਿਹਗੜ੍ਹ ਚੂੜੀਆਂ ਦਫਤਰ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਬੀਤੇ ਦਿਨ ਹਲਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਤਰ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਰਵਿਦਾਸ ਚੌਕ ਵਿਖੇ ਚੱਕਾ ਜਾਮ ਕਰਦਿਆਂ ਉਕਤ ਵੀਡੀਓ ਵਾਇਰਲ ਕਰਦਿਆਂ ਨਾਇਬ ਤਹਿਸੀਲਦਾਰ ਮੈਡਮ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਉੱਪਰ ਕਥਿਤ ਰਿਸ਼ਵਤਖੋਰੀ ਦੇ ਇਲਜ਼ਾਮ ਲਗਾਏ ਸਨ।
