ਫ਼ਾਜ਼ਿਲਕਾ ਦੇ ਪਿੰਡ ਬੁਰਜ ਹਨੂੰਮਾਨਗੜ੍ਹ ਤੋਂ ਬੱਚਿਆਂ ਨੂੰ ਸਕੂਲ ਲੈ ਜਾ ਰਹੀ ਇਕ ਸਕੂਲ ਵੈਨ ਇਕ ਨਾਲੇ ਵਿੱਚ ਡਿੱਗ ਗਈ। ਵੈਨ ਵਿੱਚ ਸਵਾਰ ਅੱਧਾ ਦਰਜਨ ਦੇ ਕਰੀਬ ਬੱਚੇ ਵਾਲ-ਵਾਲ ਬਚ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ।
ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਵੈਨ ਬੁਰਜਨੁਮਾਨਗੜ੍ਹ ਪਿੰਡ ਤੋਂ ਬੱਚਿਆਂ ਨੂੰ ਲੈ ਕੇ ਕੰਧਵਾਲਾ ਪਿੰਡ ਜਾ ਰਹੀ ਸੀ। ਰਸਤੇ ਵਿੱਚ ਸਕੂਲ ਵੈਨ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਾਲੇ ਵਿੱਚ ਡਿੱਗ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮੌਕੇ ‘ਤੇ ਪਹੁੰਚੇ ਲੋਕਾਂ ਨੇ ਬੱਚਿਆਂ ਨੂੰ ਵੈਨ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ।
ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਕੂਲ ਵੈਨ ਡਰਾਈਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਬਿਸ਼ਨਰਾਮ ਨੇ ਕਿਹਾ ਕਿ ਇਸ ਮਾਮਲੇ ਵਿਚ ਸਕੂਲ ਅਧਿਕਾਰੀਆਂ ਨੂੰ ਥਾਣੇ ਬੁਲਾਇਆ ਗਿਆ ਹੈ। ਸਕੂਲ ਵੈਨ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਜਾਰੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੈਨ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਲਾਪਰਵਾਹੀ ਪਾਈ ਗਈ ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ।