ਬਠਿੰਡਾ: ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਤਾਨੀਆ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਪੁਲ ਪੁਨਰ ਨਿਰਮਾਣ ਹੋਣ ਨਾਲ ਹੁਣ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਤਾਨੀਆ ਓਵਰਬ੍ਰਿਜ ਨੂੰ ਤਿਆਰ ਕਰਨ ਲਈ 38 ਕਰੋੜ ਦੀ ਲਾਗਤ ਲੱਗੀ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਸ਼ਾਨਾਦਰ ਤੇ ਅਤਿਆਧੁਨਿਕ ਤਰੀਕੇ ਨਾਲ ਸ਼ਹਿਰਾਂ ਦਾ ਵਿਕਾਸ ਕਰ ਰਹੇ ਹਾਂ ਅਤੇ ਇਹ 35 ਸਾਲ ਪੁਰਾਣਾ ਬ੍ਰਿਜ ਸੀ ਜਿਸ ਦਾ ਪੁਨਰ ਨਿਰਮਾਣ ਕੀਤਾ ਗਿਆ। ਇਸ ਪੁਲ ਦੀ ਚੌੜਾਈ 23 ਫੁੱਟ ਤੋਂ ਵਧਾ ਕੇ 34 ਫੁੱਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਪੁਲ ਦੀ ਲੰਬਾਈ 1 ਕਿਲੋਮੀਟਰ ਦੇ ਆਸ ਪਾਸ ਹੈ।
ਮੁੱਖ ਮੰਤਰੀ ਨੇ ਦੱਸਿਆ ਹੈ ਕਿ 11 ਸਤੰਬਰ 2023 ਨੂੰ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋਇਆ ਸੀ ਅਤੇ ਹੁਣ ਲੋਕ ਅਰਪਣ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਹੈਕਿ ਬਠਿੰਡਾ-ਫਿਰੋਜ਼ਪੁਰ ਲਾਈਨ ‘ਤੇ ਬਣਿਆ ਅੰਡਰ ਬ੍ਰਿਜ ਵੀ ਬਣੇਗਾ। ਇਸ ਤੋਂ ਇਲਾਵਾ ਬਠਿੰਡਾ ਦੀ ਨਵੀਂ ਜ਼ਿਲ੍ਹਾ ਲਾਇਬ੍ਰੇਰੀ ਵੀ ਵਿਦਿਆਰਥੀਆਂ ਦੇ ਸਪੁਰਦ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਾਹ ਹੈਕਿ ਇਸ ਤੋਂ ਬਾਅਦ ਲਾਇਬ੍ਰੇਰੀ ਵੀ ਅਤਿਆਧੁਨਿਕ ਤਰੀਕੇ ਨਾਲ ਤਿਆਰ ਕੀਤੀ ਗਈ ਅਤੇ ਇਹ ਵੀ ਲੋਕ ਅਰਪਣ ਕੀਤੀ ਜਾਵੇਗੀ।






