ਅੰੰਮਿ੍ਤਸਰ : ਸੀਮਾ ਸੁਰੱਖਿਆ ਬਲ ਨੇ ਦੂਜੇ ਦਿਨ ਵੀ ਪਾਕਿਸਤਾਨੀ ਤਸਕਰਾਂ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਡਰੋਨ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦਰਅਸਲ ਬੀਐਸਐਫ ਦੀ 22 ਬਟਾਲੀਅਨ ਦੇ ਜਵਾਨ ਅਟਾਰੀ ਸਰਹੱਦ ਨੇੜੇ ਪਿੰਡ ਧਨੋਏ ਕਲਾਂ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਬੀਐਸਐਫ ਨੇ ਗੋਲੀਬਾਰੀ ਕੀਤੀ। ਡਰੋਨ ਵਾਪਸ ਚਲਾ ਗਿਆ, ਪਰ ਹੈਰੋਇਨ ਦਾ ਪੈਕੇਟ ਸੁੱਟ ਗਿਆ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇਕ ਪੈਕਟ ਮਿਲਿਆ। ਇਸ ‘ਤੇ ਪੀਲੀ ਟੇਪ ਲੱਗੀ ਹੋਈ ਸੀ। ਇਸ ਵਿੱਚੋਂ ਤਿੰਨ ਕਿਲੋ ਹੈਰੋਇਨ ਬਰਾਮਦ ਹੋਈ। ਬੀਐਸਐਫ ਨੇ ਪਿੰਡ ਧਨੋਏ ਕਲਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਅੰਮ੍ਰਿਤਸਰ ਸੈਕਟਰ ਦੇ ਪਿੰਡ ਬਚੀਵਿੰਡ ਤੋਂ ਹੈਰੋਇਨ ਬਰਾਮਦ ਹੋਈ ਸੀ। ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ।