ਭਗੌੜੇ ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਪਤਨੀ ਤੋਂ ਏਅਰਪੋਰਟ ‘ਤੇ 3 ਘੰਟੇ ਤੱਕ ਕੀਤੀ ਪੁੱਛਗਿੱਛ, ਭੇਜਿਆ ਵਾਪਸ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਅੰਮ੍ਰਿਤਸਰ : ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਜਦੋਂ ਉਹ ਇੰਗਲੈਂਡ ਜਾਣ ਲਈ ਉੱਥੇ ਪਹੁੰਚੀ। ਦੁਪਹਿਰ ਕਰੀਬ 1:30 ਵਜੇ ਜਿਵੇਂ ਹੀ ਉਹ ਯੂਕੇ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਲਈ ਇਮੀਗ੍ਰੇਸ਼ਨ ਲਈ ਪਹੁੰਚੀ ਤਾਂ ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਉੱਥੇ ਹੀ ਰੋਕ ਲਿਆ ਅਤੇ ਉਸ ਨੂੰ ਫਲਾਈਟ ਫੜਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਉਹ ਸਵੇਰੇ ਕਰੀਬ 11:30 ਵਜੇ ਏਅਰਪੋਰਟ ਪਹੁੰਚੀ, ਜਿਸ ਤੋਂ ਬਾਅਦ ਕਿਰਨਦੀਪ ਕੌਰ ਤੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਰੀਬ 3 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਜੱਲੂਪੁਰ ਖੇੜਾ ਸਥਿਤ ਉਸ ਦੇ ਘਰ ਵਾਪਸ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਵਿਆਹ ਕੁਝ ਮਹੀਨੇ ਪਹਿਲਾਂ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਸੀ। ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਦੀ ਨਾਗਰਿਕ ਹੈ ਅਤੇ ਉਹ ਲੰਡਨ ਜਾਣਾ ਚਾਹੁੰਦੀ ਸੀ ਪਰ ਉਸ ‘ਤੇ ਬੱਬਰ ਖਾਲਸਾ ਨਾਲ ਸਬੰਧ ਰੱਖਣ ਅਤੇ ਫੰਡਿੰਗ ਕਰਨ ਦਾ ਦੋਸ਼ ਸੀ। ਪਤਾ ਲੱਗਾ ਹੈ ਕਿ ਕਿਰਨਦੀਪ ਕੌਰ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਕਿਹਾ ਕਿ ਮੈਂ ਆਪਣੇ ਪਰਿਵਾਰ ਨੂੰ ਮਿਲਣ ਜਾ ਰਹੀ ਹਾਂ। ਜ਼ਿਕਰਯੋਗ ਹੈ ਕਿ ਕਿਰਨਦੀਪ ਕੌਰ ਐਨਆਰਆਈ ਹੈ। ਉਹ ਇੰਗਲੈਂਡ ਦੀ ਰਹਿਣ ਵਾਲੀ ਹੈ। ਅੰਮ੍ਰਿਤਪਾਲ ਨਾਲ ਵਿਆਹ ਕਰਾਉਣ ਲਈ ਪੰਜਾਬ ਆਈ ਸੀ। 28 ਸਾਲਾ ਕਿਰਨਦੀਪ ਅਤੇ ਅੰਮ੍ਰਿਤਪਾਲ ਦਾ ਵਿਆਹ 10 ਫਰਵਰੀ ਨੂੰ ਹੋਇਆ ਸੀ। ਪੁਲਿਸ ਅੰਮ੍ਰਿਤਪਾਲ ਦੀ ਪਤਨੀ ਤੋਂ ਨਾ ਸਿਰਫ ਉਸ ਦੇ ਪਤੀ ਦੇ ਟਿਕਾਣਿਆਂ ਬਾਰੇ ਸਗੋਂ ਉਸ ਦੇ ਕੰਮ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ। ਕਿਰਨਦੀਪ ਕੌਰ ਵੱਖਵਾਦੀ ਸੰਗਠਨ ਬੱਬਰ ਖਾਲਸਾ ਦੇ ਸੰਪਰਕ ਵਿੱਚ ਸੀ। 2020 ਵਿੱਚ, ਯੂਕੇ ਪੁਲਿਸ ਦੀ ਰਾਡਾਰ “ਤੇ ਆ ਗਈ ਸੀ। ਗੌਰਤਲਬ ਹੈ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਭਗੌੜੇ ਅੰਮ੍ਰਿਤਪਾਲ ਦੇ ਕਈ ਸਾਥੀ ਵੀ ਫੜੇ ਜਾ ਚੁੱਕੇ ਹਨ ਪਰ ਉਹ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਤਿੰਨ ਦਿਨ ਪਹਿਲਾਂ ਪੁਲਿਸ ਨੂੰ ਇਨਪੁਟ ਮਿਲੇ ਸਨ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਪੁਲਿਸ ਤੋਂ ਛੁਪਦਾ ਹੋਇਆ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਤੇ ਲੁਕਿਆ ਹੋਇਆ ਹੈ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.