ਭਲਕੇ ਕਿਸਾਨ ਨਹੀਂ ਜਾਣਗੇ ਦਿੱਲੀ, ਕਿਸਾਨ ਜਥੇਬੰਦੀਆਂ ਨੇ ਟਾਲਿਆ ਦਿੱਲੀ ਕੂਚ ਦਾ ਫ਼ੈਸਲਾ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਨੇ ਭਲਕੇ ਹੋਣ ਵਾਲਾ ਦਿੱਲੀ ਕੂਚ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।

 ਉਨ੍ਹਾਂ ਕਿਹਾ ਕਿ ਜਗਜੀਤ ਡੱਲਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ। ਇਸ ਦੇ ਨਾਲ ਹੀ  ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰ ਦੇਣ। ਡੱਲੇਵਾਲ ਨੂੰ ਖਾਣਾ-ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਗੱਲ ਸਰਕਾਰ ਸਾਹਮਣੇ ਰੱਖ ਸਕਣ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.