ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਉਨ੍ਹਾਂ ਦੀਆਂ ਭਾਵਨਾਵਾਂ ਜਾਇਜ਼ : ਜਥੇਦਾਰ ਗੜਗੱਜ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਮੁਹਾਲੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ।

ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਕਹੀ ਸੀ।

ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀਕਲਾ ਵਿਚ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਕਿਹਾ ਉਨ੍ਹਾਂ ਦਾ ਹੱਕ ਤੇ ਬਿਲਕੁਲ ਜਾਇਜ਼ ਹੈ ਜਿਸ ਉੱਪਰ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਪਰਿਵਰਤਨ ਨਹੀਂ ਕਰਦਾ, ਉਹ ਬੰਦ-ਬੰਦ ਕਟਵਾ ਸਕਦਾ, ਖੋਪੜੀ ਲਹਾ ਸਕਦਾ ਪਰ ਕਦੇ ਵੀ ਸਿੱਖੀ ਨਹੀਂ ਛੱਡ ਸਕਦਾ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੋਹਰਾ ਮਾਪਦੰਡ ਸਾਹਮਣੇ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਇਸ ਮੌਕੇ ਸਮਰਾਲਾ ਵਿਖੇ ਧਾਰਮਿਕ ਦੀਵਾਨ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਸਮਰਾਲਾ ਪਹੁੰਚਣ ’ਤੇ ਜਥੇਦਾਰ ਗੜਗੱਜ ਦਾ ਸਵਾਗਤ ਕੀਤਾ ਗਿਆ।

ਪਿੰਡਾਂ ਦੇ ਲੋਕ ਦੁੱਧ ਮਿਲਾਵਟਖੋਰੀ ਤੋਂ ਬਚਣ ਲਈ ਪਸ਼ੂ ਪਾਲਕਾਂ ਵਾਲਾ ਰਿਵਾਇਤੀ ਕਿੱਤਾ ਅਪਨਾਉਣ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿਚ ਦੁੱਧ ਦੀ ਪੈਦਾਵਾਰ ਘੱਟ ਅਤੇ ਵਿਕਰੀ ਘੱਟ ਹੈ, ਇਸ ਲਈ ਚਿੰਤਾ ਦਾ ਵਿਸ਼ਾ ਹੈ ਕਿ ਮਿਲਾਵਟੀ ਦੁੱਧ ਵਿਕ ਰਿਹਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪਿੰਡਾਂ ਵਿਚ ਮੱਝਾਂ ਘਟ ਰਹੀਆਂ ਹਨ, ਇਸ ਲਈ ਸੰਗਤ ਨੂੰ ਸੰਦੇਸ਼ ਹੈ ਕਿ ਪਿੰਡਾਂ ਦੇ ਲੋਕ ਪਹਿਲਾਂ ਦੀ ਤਰ੍ਹਾਂ ਪਸ਼ੂ ਪਾਲਕਾਂ ਵਾਲਾ ਰਿਵਾਇਤੀ ਕਿੱਤਾ ਅਪਨਾਉਣ ਅਤੇ ਆਪਣੇ ਬੱਚਿਆਂ ਨੂੰ ਸ਼ੁੱਧ ਖੁਰਾਕ ਖਿਲਾਉਣ। ਉਨ੍ਹਾਂ ਕਿਹਾ ਕਿ ਗੁਰੂ ਤੇ ਨਾਮ ਜਪਣ ਵਾਲਾ ਸਿੱਖ ਕਦੇ ਵੀ ਮਿਲਾਵਟਖੋਰੀ ਨਹੀਂ ਕਰਦਾ ਬਲਕਿ ਕਿਰਤ ਕਰਨ ਵਿਚ ਵਿਸ਼ਵਾਸ ਰੱਖਦਾ ਹੈ, ਇਸ ਲਈ ਲੋਕ ਇਸ ਨੂੰ ਇੱਕ ਕਿਰਤ ਵਜੋਂ ਅਪਨਾਉਣ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.