ਨਵੀਂ ਦਿੱਲੀ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਅਤੇ ਸੀਬੀਆਈ ਕੇਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਈਡੀ ਆਮ ਆਦਮੀ ਪਾਰਟੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਬਣਾਏਗਾ।
ਈਡੀ ਨੇ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਸਿਸੋਦੀਆ ਨੇ ਜ਼ਮਾਨਤ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸਿਸੋਦੀਆ ਨੇ ਮਾਮਲੇ ਦੀ ਸੁਣਵਾਈ ਵਿੱਚ ਦੇਰੀ ਦੇ ਏਜੰਸੀ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 10 ਮਈ ਨੂੰ ਸੁਪਰੀਮ ਕੋਰਟ ਤੋਂ ਅੰਤ੍ਰਿਮ ਜ਼ਮਾਨਤ ਮਿਲ ਗਈ ਸੀ। ਉਹ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਹੈ।