ਹਿਮਾਚਲ ਪ੍ਰਦੇਸ਼ : ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਹਵਨ ਯੱਗ ਕੀਤਾ। ਇਸ ਦੇ ਨਾਲ ਹੀ ਮਾਤਾ ਦੀ ਪੂਜਾ ਕੀਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਭਲਾਈ ਲਈ ਅਰਦਾਸ ਕੀਤੀ। ਇਨ੍ਹੀਂ ਦਿਨੀਂ ਨਵਰਾਤਰੇ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸੀਐਮ ਦੀ ਪਤਨੀ ਲੁਧਿਆਣਾ ਦੇ ਇੱਕ ਮੰਦਰ ਵਿੱਚ ਹਵਨ ਯੱਗ ਵਿੱਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਮੰਦਿਰ ਫੇਰੀ ਦੌਰਾਨ ਪ੍ਰਸ਼ਾਸਨ ਵੱਲੋਂ ਆਮ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।