ਮਾਨਸਾ : ਮਾਨਸਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਚਕੇਰੀਆਂ ਵਿਚ ਇਕ ਫ਼ਾਰਚੂਨਰ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗਗਨ ਸਿੰਘ ਤੇ ਅਮਨ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਵਿਚ ਗਗਨ ਸਿੰਘ ਨਾਮ ਦੇ ਨੌਜਵਾਨ ਦਾ ਮਹਿਜ਼ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਵਿਆਹ ਕਰਵਾਉਣ ਲਈ ਵੀ ਅਮਰੀਕਾ ਤੋਂ ਪੰਜਾਬ ਆਇਆ ਸੀ ਅਤੇ ਜਦਕਿ ਦੂਜਾ ਨੌਜਵਾਨ ਉਸ ਦੀ ਮਾਸੀ ਦਾ ਪੁੱਤ ਅਮਨ ਸਿੰਘ ਹੈ, ਜਿਸ ਨੇ ਵਿਦੇਸ਼ ਜਾਣ ਲਈ ਫ਼ਾਈਲ ਲਗਾਈ ਹੋਈ ਸੀ।
ਮ੍ਰਿਤਕ ਨੌਜਵਾਨ ਬੀਤੀ ਦੇਰ ਰਾਤ ਆਪਣੇ ਪਿੰਡ ਪਰਤ ਰਹੇ ਸਨ, ਪਰ ਗੱਡੀ ਅੱਗੇ ਕੁੱਤਾ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਇਹ ਮੰਦਭਾਗਾ ਹਾਦਸਾ ਵਾਪਰ ਗਿਆ।