ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਅਤੇ ਕੇਂਦਰ ਸਰਕਾਰ ਦੇ ਕੁਝ ਫੈਸਲਿਆਂ ‘ਤੇ ਸਖ਼ਤ ਇਤਰਾਜ਼ ਜਤਾਇਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕਈ ਵੱਡੀਆਂ ਗੱਲਾਂ ਕਹੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਦੇ ਪ੍ਰਸਤਾਵਿਤ ‘ਬੀਜ ਐਕਟ’ ‘ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਬਾਹਰਲਾ ਬੀਜ ਸੂਬੇ ਵਿੱਚ ਕਿਵੇਂ ਆ ਸਕਦਾ ਹੈ? ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਐਕਟ ਸੰਸਦ ਵਿੱਚ ਪਾਸ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋ ਸਕਦਾ ਹੈ। ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਐਫ.ਸੀ.ਆਈ. ਵਿੱਚ ਬਾਹਰਲੇ ਸੂਬੇ ਦੇ ਜਨਰਲ ਮੈਨੇਜਰ ਨੂੰ ਲਗਾਉਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਐਫ.ਸੀ.ਆਈ. ਦਾ ਮੁਖੀ ਪੰਜਾਬ ਕੇਡਰ ਦਾ ਹੀ ਅਧਿਕਾਰੀ ਹੋਣਾ ਚਾਹੀਦਾ ਹੈ ਤਾਂ ਜੋ ਸਥਾਨਕ ਲੋੜਾਂ ਅਤੇ ਭਾਸ਼ਾ ਨੂੰ ਸਮਝਿਆ ਜਾ ਸਕੇ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਨੂੰ ਸੂਬੇ ਦੇ ਅਧਿਕਾਰਾਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਖੇਤੀਬਾੜੀ ਨਾਲ ਜੁੜੇ ਫੈਸਲਿਆਂ ਵਿੱਚ ਪੰਜਾਬ ਦੀ ਰਾਏ ਲੈਣੀ ਲਾਜ਼ਮੀ ਹੋਣੀ ਚਾਹੀਦੀ ਹੈ।

ਪਾਣੀਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਸੀ.ਐਮ. ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਹਮੇਸ਼ਾ ਲਈ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਦਾ ਪੱਖ ਬਿਲਕੁਲ ਸਾਫ਼ ਹੈ। 
ਮੁੱਖ ਮੰਤਰੀ ਨੇ ਪੰਜਾਬ ਦਾ ਰੁਕਿਆ ਹੋਇਆ ਲਗਭਗ 8,500 ਕਰੋੜ ਰੁਪਏ ਦਾ ਆਰ.ਡੀ.ਐਫ. ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪੈਸਾ ਮੰਡੀਆਂ ਦੀਆਂ ਸੜਕਾਂ ਬਣਾਉਣ ਲਈ ਵਰਤਿਆ ਜਾਣਾ ਹੈ। ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਹਿਲੀ ਕਿਸ਼ਤ ਜਾਰੀ ਕਰਨ ਬਾਰੇ ਵਿਚਾਰ ਕਰਨਗੇ।
ਮੁੱਖ ਮੰਤਰੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਐਫ.ਸੀ.ਆਈ. ਦਾ ਜੀ.ਐਮ. ਪੰਜਾਬ ਕੇਡਰ ਦਾ ਹੀ ਹੋਣਾ ਚਾਹੀਦਾ ਹੈ, ਕਿਉਂਕਿ ਉਸ ਨੂੰ ਪੰਜਾਬ ਦੀ ਖੇਤੀ, ਮੰਡੀਆਂ ਅਤੇ ਕਲਚਰ ਦੀ ਬਿਹਤਰ ਸਮਝ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਫ਼ਸਰਾਂ ਦੇ 60:40 ਦੇ ਅਨੁਪਾਤ ਨੂੰ ਸਖ਼ਤੀ ਨਾਲ ਬਰਕਰਾਰ ਰੱਖਣ ਦੀ ਗੱਲ ਵੀ ਕਹੀ। ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦਾ ਇੱਕ ਵੱਡਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਜਿੱਥੇ ਕਿਸਾਨਾਂ ਨੂੰ ਖੇਤੀ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਨੇ ਤਾਰ ਨੂੰ ਹੋਰ ਅੱਗੇ (ਜ਼ੀਰੋ ਲਾਈਨ ਦੇ ਨੇੜੇ) ਕਰਨ ਦਾ ਸੁਝਾਅ ਦਿੱਤਾ ਤਾਂ ਜੋ ਕਿਸਾਨ ਬਿਨਾਂ ਕਿਸੇ ਡਰ ਦੇ ਆਪਣੀ ਖੇਤੀ ਕਰ ਸਕਣ। ਕੇਂਦਰੀ ਗ੍ਰਹਿ ਮੰਤਰੀ ’ਤੇ ਜਲਦੀ ਹੀ ਕੰਮ ਕਰਨ ਦਾ ਭਰੋਸਾ ਦਿੱਤਾ ਹੈ। 

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.