ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਪੰਜਾਬ ਤੇ ਦਿੱਲੀ ਵਿਚ ਸੁਰੱਖਿਆ ਨਾ ਲੈਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਉਹ ਅਜਿਹਾ ਸੁਨੇਹਾ ਨਹੀਂ ਦੇਣਾ ਚਾਹੁੰਦੇ ਕਿ ਉਨ੍ਹਾਂ ਨੂੰ ਆਪਣੀ ਹੀ ਸੁਰੱਖਿਆ ‘ਤੇ ਭਰੋਸਾ ਨਹੀਂ ਹੈ ਕਿਉਂਕਿ ਗ੍ਰਹਿ ਵਿਭਾਗ ਵੀ ਮੁੱਖ ਮੰਤਰੀ ਕੋਲ ਹੈ। ਮੁੱਖ ਮੰਤਰੀ ਦੇ ਹਵਾਲੇ ਨਾਲ ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਏ.ਕੇ ਪਾਂਡੇ ਨੇ ਪੰਜਾਬ ਤੋਂ ਬਾਹਰ ਸੁਰੱਖਿਆ ਦੇਣ ਦੀ ਗੱਲ ਆਖੀ ਹੈ।