ਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼ਾਮਲ ਹੋਏ।