ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ : ਐਡਵੋਕੇਟ ਧਾਮੀ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਕੌਮ ਅੰਦਰ ਚੰਗਾ ਸੁਨੇਹਾ ਨਹੀਂ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਆਪਸੀ ਵਿਚਾਰ-ਵਟਾਂਦਰੇ ਦਾ ਰਾਹ ਹੀ ਬਿਹਤਰ ਰਸਤਾ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਸੰਸਥਾਵਾਂ ਅਤੇ ਤਖ਼ਤ ਸਾਹਿਬਾਨ ਤੋਂ ਪੂਰਾ ਸਿੱਖ ਜਗਤ ਪ੍ਰੇਰਣਾ ਲੈਂਦਾ ਹੈ, ਪ੍ਰੰਤੂ ਅਜਿਹੇ ਆਪਸੀ ਟਕਰਾਅ ਵਾਲੇ ਮਾਹੌਲ ਨਾਲ ਕੌਮ ਅੰਦਰ ਦੁਬਿਧਾ ਬਣੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮਾਂ ਕੌਮ ਲਈ ਬੇਹੱਦ ਸੰਜੀਦਾ ਅਤੇ ਚੁਣੌਤੀਆਂ ਭਰਪੂਰ ਹੈ, ਜਿਸ ਨੂੰ ਵੇਖਦਿਆਂ ਸਿੱਖ ਸੰਸਥਾਵਾਂ ਨੂੰ ਇਕਜੁਟਤਾ ਨਾਲ ਅੱਗੇ ਵਧਣਾ ਪਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਪ੍ਰਤੀ ਸਿੱਖ ਪ੍ਰੰਪਰਾਵਾਂ, ਸਿਧਾਂਤਾਂ ਅਤੇ ਸਰਬਉੱਚ ਸੰਸਥਾਵਾਂ ਦੇ ਵਕਾਰ ਨੂੰ ਬਰਕਰਾਰ ਰੱਖਣ ਦੇ ਯਤਨ ਵੱਲ ਵਧਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਸੰਸਥਾਗਤ ਤੌਰ ’ਤੇ ਅਤੇ ਸਿੱਖ ਪੰਥ ਦਾ ਅੰਗ ਹੋਣ ਕਰਕੇ ਨਿੱਜੀ ਤੌਰ ’ਤੇ ਯਤਨ ਕਰਨਗੇ ਕਿ ਇਹ ਮਸਲਾ ਜਲਦ ਹੱਲ ਹੋਵੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.