ਸਿੱਖ ਗੁਰੂਆਂ ‘ਤੇ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਲਿਖਿਆ ਪੱਤਰ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਨਵੀਂ ਦਿੱਲੀ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਇਕ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਸਿੱਖ ਗੁਰੂਆਂ ‘ਤੇ ਕਥਿਤ ਟਿੱਪਣੀਆਂ ਸੰਬੰਧੀ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਵੀਡੀਓ ਕਲਿੱਪ ਨੂੰ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਨਹੀਂ ਮੰਨਿਆ ਜਾ ਸਕਦਾ।
ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਕ ਵੀਡੀਓ ਜਿਸ ਨੂੰ ਸੋਧਿਆ ਗਿਆ ਹੈ, ਬਦਲਿਆ ਗਿਆ ਹੈ, ਜਾਂ ਵੱਖਰੇ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਕੈਪਸ਼ਨ ਜੋੜ ਕੇ ਪ੍ਰਸਾਰਿਤ ਕੀਤਾ ਗਿਆ ਹੈ, ਉਸਨੂੰ ਸਦਨ ਦਾ ਰਿਕਾਰਡ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਸਦਨ ਦਾ ਅਧਿਕਾਰਤ ਪ੍ਰਕਾਸ਼ਨ ਮੰਨਿਆ ਜਾ ਸਕਦਾ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਦੀ ਕਾਨੂੰਨੀ ਰਾਏ ਅਨੁਸਾਰ ਅਸੈਂਬਲੀ ਦਾ ਵਿਸ਼ੇਸ਼ ਅਧਿਕਾਰ ਸਦਨ ਦੇ ਬਾਹਰ ਬਣਾਏ ਗਏ ਜਾਂ ਬਦਲੇ ਗਏ ਵੀਡੀਓ ‘ਤੇ ਲਾਗੂ ਨਹੀਂ ਹੁੰਦਾ। ਸਦਨ ਦੇ ਬਾਹਰ ਕੀਤੇ ਗਏ ਕੰਮਾਂ ’ਤੇ ਅਪਰਾਧਿਕ ਕਾਨੂੰਨ ਤੋਂ ਛੋਟ ਨਹੀਂ ਮਿਲਦੀ। ਸਦਨ ਦੇ ਬਾਹਰ ਕੀਤੇ ਗਏ ਕਿਸੇ ਅਪਰਾਧ ਲਈ ਦਰਜ ਕੀਤੀ ਗਈ ਐਫ.ਆਈ.ਆਰ. ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਨਹੀਂ ਹੈ।

ਸਦਨ ਦੇ ਬਾਹਰ ਦਰਜ ਕੀਤੀ ਗਈ ਐਫਆਈਆਰ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਮੰਗ ਕਰਨ ਦਾ ਅਧਿਕਾਰ ਵਿਧਾਨ ਸਭਾ ਸਕੱਤਰੇਤ ਕੋਲ ਨਹੀਂ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਾਮਲਾ ਇਸ ਸਮੇਂ ਵਿਚਾਰ ਅਧੀਨ ਹੈ, ਇਸ ਲਈ ਸ਼ਿਕਾਇਤ, ਤਕਨੀਕੀ ਰਿਪੋਰਟ ਅਤੇ ਫੋਰੈਂਸਿਕ ਰਿਪੋਰਟ ਵਰਗੀਆਂ ਜਾਂਚ ਫਾਈਲਾਂ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ। ਹਾਲਾਂਕਿ ਐਫ.ਆਈ.ਆਰ. ਦੀ ਇਕ ਕਾਪੀ ਸਪੀਕਰ ਦੀ ਜਾਣਕਾਰੀ ਲਈ ਭੇਜੀ ਗਈ ਹੈ।

ਪੰਜਾਬ ਸਰਕਾਰ ਨੇ ਦਿੱਲੀ ਵਿਧਾਨ ਸਭਾ ਨੂੰ ਕਾਨੂੰਨੀ ਸਥਿਤੀ ਨੂੰ ਦੇਖਦੇ ਹੋਏ ਇਸ ਮਾਮਲੇ ਵਿਚ ਪ੍ਰਸਤਾਵਿਤ ਕਾਰਵਾਈ ‘ਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਹੈ। ਪੰਜਾਬ ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਬਦਲਿਆ ਹੋਇਆ ਵੀਡੀਓ ਸਦਨ ਦਾ ਰਿਕਾਰਡ ਨਹੀਂ ਹੈ। ਕਾਨੂੰਨ ਸਦਨ ਤੋਂ ਬਾਹਰ ਦੀਆਂ ਕਾਰਵਾਈਆਂ ‘ਤੇ ਲਾਗੂ ਹੁੰਦਾ ਹੈ ਅਤੇ ਐਫ.ਆਈ.ਆਰ. ਦਰਜ ਕਰਨ ਨੂੰ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.