ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ, ਰਿਹਾਈ ਦੇ ਬਾਅਦ ਪਹਿਲੀ ਸਿੱਧੂ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਮਾਨਸਾ :ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਸੀਨੀਅਰ ਕਾਂਗਰਸੀ ਆਗੂ ਪਹੁੰਚ ਚੁੱਕੇ ਹਨ। ਸਿੱਧੂ ਦੇ ਮਾਪਿਆਂ ਨਾਲ ਮਿਲ ਕੇ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਕਾਫ਼ੀ ਵੱਡੀ ਗਿਣਤੀ ਭੀੜ ਇੱਥੇ ਸਿੱਧੂ ਮੂਸੇਵਾਲਾ ਦੀ ਨਜ਼ਦੀਕ ਹਵੇਲੀ ’ਚ ਉਮੜੀ ਹੋਈ ਹੈ। ਰਿਹਾਈ ਦੇ ਬਾਅਦ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਇੱਥੇ ਮੂਸਾ ਪਿੰਡ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਹਨ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇੱਥੇ ਜ਼ਿਕਰਯੋਗ ਹੈ ਕਿ ਜਦ ਨਵਜੋਤ ਸਿੰਘ ਸਿੱਧੂ ਜੇਲ੍ਹ ’ਚ ਸਨ ਤਦ ਹੀ ਉਨ੍ਹਾਂ ਵੱਲੋਂ ਇਕ ਕਾਂਗਰਸੀ ਆਗੂਆਂ ਦਾ ਇਕ ਵਫ਼ਦ ਵੀ ਸਿੱਧੂ ਮੂਸੇਵਾਲਾ ਦੇ ਘਰ ਆਇਆ ਸੀ ਅਤੇ ਉਨ੍ਹਾਂ ਨੇ ਲਵਜੋਤ ਸਿੱਧੂ ਵੱਲੋਂ ਸਿੱਧੂ ਦੇ ਮਾਪਿਆਂ ਨੂੰ ਸੁਨੇਹਾ ਦਿੱਤਾ ਸੀ ਕਿ ਜਦ ਨਵਜੋਤ ਸਿੰਘ ਸਿੱਧੂ ਆਉਣਗੇ ਤਦ ਉਹ ਇੱਥੇ ਆਉਣਗੇ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅਵਾਜ਼ ਚੁੱਕਣਗੇ। ਕਾਂਗਰਸੀ ਆਗੂ ਨਵਜੋਤ ਸਿੱਧੂ ਵੱਲੋਂ ਕੱਲ੍ਹ ਟਵਿੱਟਰ ‘ਤੇ ਕਿਹਾ ਸੀ ਕਿ ਉਹ ਮੂਸਾ ਪਿੰਡ ਸੋਮਵਾਰ ਨੂੰ ਜਾਣਗੇ ਤੇ ਉਥੇ ਪੰਜਾਬ ਦੀ ਅਮਨ ਸ਼ਾਂਤੀ ਮੁੱਦੇ ’ਤੇ ਗੱਲ ਵੀ ਕਰਨਗੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.