ਮੋਗਾ : ਡੀ.ਜੀ.ਪੀ ਪੰਜਾਬ ਅਤੇ ਐਸ.ਐਸ.ਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਨਸ਼ਾ ਤਸਕਰਾਂ ਦੇ ਉੱਪਰ ਪੁਲਿਸ ਵੱਲੋਂ ਲਗਾਤਾਰ ਕੱਸਿਆ ਜਾ ਰਿਹਾ ਸਿਕੰਜਾ ਮੁਖ਼ਬਰ ਦੀ ਇਤਲਾਹ ’ਤੇ ਤਿੰਨ ਵਿਅਕਤੀਆਂ ਨੂੰ ਪਿੰਡ ਮੰਦਰ ਕੋਲੋਂ 330 ਗ੍ਰਾਮ ਹੈ ਅਤੇ ਇੱਕ ਗੱਡੀ ਕਰੇਟਾ ਨਾਲ ਕੀਤਾ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ’ਤੇ ਸਿਕੰਜਾ ਕੱਸਿਆ ਜਾ ਰਿਹਾ ਹੈ। ਮੁਖ਼ਬਰ ਨੂੰ ਖ਼ਾਸ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਗੋਪੀ ਅਤੇ ਗੁਰ ਪ੍ਰਤਾਪ ਸਿੰਘ ਨਸ਼ੇ ਦਾ ਕੰਮ ਕਰਦੇ ਹਨ ਅਤੇ ਇਸ ਵਕਤ ਮੰਦਰ ਪਿੰਡ ਕੋਲੇ ਖੜੇ ਹਨ ਕਾਰਵਾਈ ਕਰਦੇ ਹੋਏ ਪਿੰਡ ਮੰਦਰ ਦੇ ਸੂਏ ਕੋਲ ਦੋਨੋਂ ਵਿਅਕਤੀਆਂ ਨੂੰ 330 ਗ੍ਰਾਮ ਹੈਰੋਇਨ ਅਤੇ ਇੱਕ ਕਰੇਟਾ ਕਾਰ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਪੁੱਛਗਿਛ ਦੌਰਾਨ ਪਤਾ ਚੱਲਿਆ ਕਿ ਕੋਟੀ ਸਿਖਾ ਦੇ ਰਹਿਣ ਵਾਲੇ ਗੁਰਪ੍ਰੀਤ ਨੂੰ ਹੈਰੋਇਨ ਦੇਣੀ ਸੀ ਜਿਸ ਦੇ ਚਲਦੇ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਨੂੰ ਵੀ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਤਿੰਨਾਂ ’ਤੇ ਥਾਣਾ ਕੋਟ ਇਸੇ ਖਾਂ ਵਿਖੇ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।