ਚੰਡੀਗੜ੍ਹ : ਬੈਠਕ ’ਚ ਸਾਰੇ ਵਿਧਾਇਕਾਂ ਸਮੇਤ ਲੋਕ ਸਭਾ ਹਲਕੇ ਦੇ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਸ਼ਾਮਲ ਹੋਏ। ਬੈਠਕ ਦੌਰਾਨ CM ਮਾਨ ਨੇ ਵਿਧਾਇਕਾਂ ਤੋਂ ਸਰਕਾਰ ਦੁਆਰਾ ਕੀਤੇ ਲੋਕ-ਪੱਖੀ ਕੰਮਾਂ ਦਾ ਫੀਡਬੈਕ ਲਿਆ। ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ ਤੇ ਪਾਰਟੀ ਦੇ 2 ਸਾਲ ਦੇ ਕੰਮਾਂ ਨੂੰ ਲੋਕਾਂ ਵਿੱਚ ਪ੍ਰਚਾਰਨ ਦੇ ਵੱਖ-ਵੱਖ ਤਰੀਕਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ।