ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਭਾਜਪਾ ‘ਚ ਹੋਏ ਸ਼ਾਮਲ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਨਵੀਂ ਦਿੱਲੀ : ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਉਹ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਾਂ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ।

ਨਵੀਂ ਦਿੱਲੀ : 1984 ਵਿੱਚ ਕਾਂਗਰਸ ਦੀ ਜ਼ਾਲਮ ਸਰਕਾਰ ਦੇ ਦੌਰਾਨ ਹੋਏ ਸਿੱਖ ਨਸਲਕੁਸ਼ੀ ਵਿੱਚ ਪੀੜਤਾਂ ਦੇ ਵਕੀਲ, ਸੀਨੀਅਰ ਵਕੀਲ, ਪ੍ਰਸਿੱਧ ਸਮਾਜਿਕ, ਮਨੁੱਖੀ ਅਧਿਕਾਰ ਅਤੇ ਬਾਲ ਅਧਿਕਾਰ ਕਾਰਕੁਨ ਅਤੇ ਪੰਜਾਬ ਦੇ ਸਾਬਕਾ ਵਿਰੋਧੀ ਧਿਰ ਦੇ ਆਗੂ ਤੇ ਪਦਮਸ਼੍ਰੀ  ਐਚ. ਐਸ. ਫੂਲਕਾ ਅੱਜ ਆਪਣੇ ਸਮਰਥਕਾਂ ਸਮੇਤ ਨਵੀਂ ਦਿੱਲੀ ਸਥਿਤ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਦਫ਼ਤਰ ਵਿੱਚ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੰਚ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ, ਦਿੱਲੀ ਸਰਕਾਰ ਵਿੱਚ ਮੰਤਰੀ ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਰਾਸ਼ਟਰੀ ਮੀਡੀਆ ਪ੍ਰਮੁੱਖ ਅਤੇ ਲੋਕ ਸਭਾ ਸਾਂਸਦ ਅਨਿਲ ਬਲੂਨੀ ਅਤੇ ਭਾਜਪਾ ਪ੍ਰਵਕਤਾ ਸਰਦਾਰ ਆਰ.ਪੀ. ਸਿੰਘ ਮੌਜੂਦ ਸਨ। ਹਰਦੀਪ ਸਿੰਘ ਪੂਰੀ ਨੇ ਫੂਲਕਾ ਨੂੰ ਭਾਜਪਾ ਦੀ ਮੈਂਬਰਸ਼ਿਪ ਪਰਚੀ ਦੇ ਕੇ ਅਤੇ ਪਾਰਟੀ ਦੀ ਪਟਕਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਪਦਮਸ਼੍ਰੀ ਨਾਲ ਸਨਮਾਨਿਤ ਸਰਦਾਰ ਹਰਵਿੰਦਰ ਸਿੰਘ ਫੂਲਕਾ ਦਾ ਅਸੀਂ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦੇ ਹਾਂ। ਉਹ ਲੰਬੇ ਸਮੇਂ ਤੋਂ ਮਨੁੱਖੀ ਅਧਿਕਾਰ ਮਾਮਲਿਆਂ ਵਿੱਚ ਪੀੜਤਾਂ ਦੀ ਵਕਾਲਤ ਕਰਦੇ ਆ ਰਹੇ ਹਨ। 1984 ਵਿੱਚ ਗਾਂਧੀ-ਨਹਿਰੂ ਪਰਿਵਾਰ ਦੇ ਇਸ਼ਾਰਿਆਂ ‘ਤੇ ਦੇਸ਼ ਦੇ 52 ਸ਼ਹਿਰਾਂ ਨੂੰ ਸ਼ਮਸ਼ਾਨ ਬਣਾਇਆ ਗਿਆ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਸਿੱਖਾਂ ਦੀ ਨਸਲਕੁਸ਼ੀ ਕੀਤੀ । ਉਸ ਸਮੇਂ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਇੱਕ ਐਸੀ ਪਾਰਟੀ ਸੀ ਜਿਸ ਨੇ ਸੜਕ ਤੋਂ ਲੈ ਕੇ ਸੰਸਦ ਤੱਕ ਸਿੱਖ ਨਸਲਕੁਸ਼ੀ ਦੇ ਖ਼ਿਲਾਫ਼ ਅਟਲ ਬਿਹਾਰੀ ਵਾਜਪੇਈ ਅਤੇ ਮਦਨ ਲਾਲ ਖੁਰਾਣਾ ਦੀ ਅਗਵਾਈ ਵਿੱਚ ਆਵਾਜ਼ ਉਠਾਈ ਗਈ।

ਐਚ.ਐਸ. ਫੂਲਕਾ ਜੀ ਨੇ ਅੱਗੇ ਆ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਸ਼ੁਰੂ ਕੀਤਾ। ਉਨ੍ਹਾਂ ਨੇ 70 ਤੋਂ ਵੱਧ ਮਾਮਲਿਆਂ ਵਿੱਚ 250 ਤੋਂ ਵੱਧ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। 1993 ਵਿੱਚ ਜਦੋਂ ਦਿੱਲੀ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਤਾਂ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਨੇ ਉਨ੍ਹਾਂ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ, ਜਿਸ ਨਾਲ ਨਿਆਂ ਪ੍ਰਕਿਰਿਆ ਨੂੰ ਹੋਰ ਗਤੀ ਮਿਲੀ।

ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਕਿਹਾ ਕਿ ਸਰਦਾਰ ਫੂਲਕਾ ਸਿਰਫ਼ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਜਾਣੇ-ਪਛਾਣੇ ਨਾਮ ਹਨ। 1984 ਦੀਆਂ ਘਟਨਾਵਾਂ ਨੂੰ ਦੰਗੇ ਕਹਿਣਾ ਠੀਕ ਨਹੀਂ, ਇਹ ਇੱਕ ਯੋਜਨਾਬੱਧ ਨਸਲਕੁਸ਼ੀ ਸੀ ਜਿਸ ਵਿੱਚ ਹਜ਼ਾਰਾਂ ਬੇਗੁਨਾਹਾਂ ਦੀ ਜਾਨ ਗਈ। ਇਹ ਸਿੱਖ ਕੌਮ ’ਤੇ ਹੋਇਆ ਵੱਡਾ ਅਤਿਆਚਾਰ ਸੀ ਜਿਸ ਲਈ ਕਾਂਗਰਸ ਨੇ ਅਜੇ ਤੱਕ ਢੰਗ ਨਾਲ ਮੁਆਫ਼ੀ ਨਹੀਂ ਮੰਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਇੱਕ ਸਿੱਖ ਸਾਂਸਦ ਨੂੰ ‘ਗੱਦਾਰ’ ਕਹਿਣਾ ਉਸ ਸੋਚ ਨੂੰ ਦਰਸਾਉਂਦਾ ਹੈ।  ਫੂਲਕਾ ਨੇ ਬਿਨਾਂ ਕਿਸੇ ਸਵਾਰਥ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਈ ਲੜਾਈਆਂ ਲੜੀਆਂ ਹਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਐਚ. ਐਸ. ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ 2 ਨਵੰਬਰ 1984 ਮੇਰੇ ਜੀਵਨ ਦਾ ਸਭ ਤੋਂ ਭਿਆਨਕ ਦਿਨ ਸੀ ਜਦੋਂ ਮੇਰੇ ਘਰ ‘ਤੇ ਹਮਲਾ ਹੋਇਆ। ਮੇਰੀ ਪਤਨੀ ਗਰਭਵਤੀ ਸੀ ਅਤੇ ਮੇਰੀ ਜਾਨ ਬਚਾਉਣ ਲਈ ਭੱਜ ਰਹੀ ਸੀ।


ਉਨ੍ਹਾਂ ਕਿਹਾ ਕਿ ਮੇਰਾ ਕਸੂਰ ਸਿਰਫ਼ ਇਹ ਸੀ ਕਿ ਮੈਂ ਸਿੱਖ ਸੀ। 1984 ਦੇ ਉਹ ਤਿੰਨ ਦਿਨ ਇੱਕ ਯੋਜਨਾਬੱਧ ਸਿੱਖ ਨਸਲਕੁਸ਼ੀ ਸੀ ਜਿਸਨੂੰ ਬਾਅਦ ਵਿੱਚ ਹਿੰਦੂ ਵਿਰੁੱਧ ਸਿੱਖ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਇਹ ਕਾਂਗਰਸ ਵਿਰੁੱਧ ਸਿੱਖ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਹਾਲਾਤ ਇੰਨੇ ਭਿਆਨਕ ਸਨ ਕਿ ਅਟਲ ਬਿਹਾਰੀ ਵਾਜਪੇਈ ਜੀ ਨੇ 17 ਨਵੰਬਰ 1984 ਨੂੰ 2700 ਸਿੱਖਾਂ ਦੀ ਹੱਤਿਆ ਦੀ ਸੂਚੀ ਜਾਰੀ ਕੀਤੀ ਸੀ, ਜਦਕਿ ਕਾਂਗਰਸ ਸਰਕਾਰ ਕੇਵਲ 650 ਮੌਤਾਂ ਦੀ ਗੱਲ ਕਰ ਰਹੀ ਸੀ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਇਸ ਮਾਮਲੇ ‘ਤੇ ਮੇਰਾ ਸਾਥ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਕੌਮ ਨਾਲ ਖਾਸ ਲਗਾਵ ਹੈ। ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਭਾਜਪਾ ਨੂੰ ਮਜ਼ਬੂਤ ਕਰਨਾ ਹੋਵੇਗਾ ਅਤੇ ਮੈਂ ਪੂਰੀ ਤਨਦੇਹੀ ਨਾਲ ਇਸ ਲਈ ਕੰਮ ਕਰਾਂਗਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.