ਚੰਡੀਗੜ੍ਹ : ਸੀਨੀਅਰ ਪੱਤਰਕਾਰ ਬਲਜੀਤ ਬੱਲੀ ਦੇ ਵੱਡੇ ਭਰਾ ਪ੍ਰੋ. ਮਨੋਹਰ ਲਾਲ ਅੱਜ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਰ ਕਰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਬੱਲੀ ਨਾਲ ਉਨ੍ਹਾਂ ਦੇ ਵੱਡੇ ਭਰਾ ਨੂੰ ਗੁਆਉਣ ‘ਤੇ ਦਿਲੀ ਹਮਦਰਦੀ ਹੈ। ਮਨੋਹਰ ਲਾਲ ਦੀ ਵਿਛੜੀ ਰੂਹ ਨੂੰ ਗੁਰੂ ਸਾਹਿਬ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।