ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੀ 11 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੂੰ ਕੁਝ ਕਾਨੂੰਨੀ ਮੁਸ਼ਕਲਾਂ ਆਉਣ ਕਾਰਨ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਹਲਕੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ 12 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਇਸ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿਚ ਅਮਰਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਦਿਹਾਤੀ, ਮਨਮੋਹਨ ਸਿੰਘ ਮਕਾਰੋਂਪੁਰ ਜਿਲਾ ਪ੍ਰਧਾਨ ਸ਼ਹਿਰੀ, ਬਲਜੀਤ ਸਿੰਘ ਭੁੱਟਾ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਸੋਨੂੰ ਚੀਮਾ, ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੁੂ ਭੈਣੀ ਹਲਕਾ ਕੋਆਰਡੀਨੇਟਰ, ਹਰਭਜਨ ਸਿੰਘ ਚਨਾਰਥਲ ਮੈਂਬਰ ਪੀ.ਏ.ਸੀ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਸ. ਹਰਵਿੰਦਰ ਸਿੰਘ ਬੱਬਲ ਜਿਲਾ ਸਕੱਤਰ ਜਨਰਲ ਸ਼ਹਿਰੀ ਅਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਦੇ ਨਾਂ ਸ਼ਾਮਲ ਹਨ।