ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ’ਤੇ ਨਾਮਜ਼ਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਅਤੇ ਸਈਦ ਨਸੀਰ ਹੁਸੈਨ ਅਤੇ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਵੀ ਮੌਜੂਦ ਸਨ।






