ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਕਰਨਗੇ। ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਸੀਐਮ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਉਹ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰ ਰਹੇ ਹਨ।
21 ਲੋਕਾਂ ਦੀ ਗਈ ਜਾਨ
ਸੰਗਰੂਰ ‘ਚ ਇਸ ਸ਼ਰਾਬ ਕਾਂਡ ‘ਚ ਕਰੀਬ 21 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੌਰਾਨ ਇਸ ਮਾਮਲੇ ‘ਚ ਨਵਾਂ ਖੁਲਾਸਾ ਵੀ ਹੋਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੰਗਰੂਰ ਜੇਲ੍ਹ ‘ਚ ਨਕਲੀ ਸ਼ਰਾਬ ਦੀ ਫੈਕਟਰੀ ਖੋਲ੍ਹਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਸ਼ਰਾਬ ਬਣਾਉਣ ਦੀ ਕਲਾਸ ਯੂਟਿਊਬ ਤੋਂ ਲਈ ਜਾ ਰਹੀ ਸੀ।